ਬਲਾਤਕਾਰ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਬੈਂਸ ਦੇ ਪੀਏ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਬੀਤੀ ਰਾਤ ਬੈਂਸ ਦੇ ਪੀ.ਏ ਨੂੰ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਮਾਮਲੇ ‘ਚ ਭਗੌੜਾ ਸੀ ਜਿਸ ਨੂੰ ਹੁਣ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਬੈਂਸ ਦੇ ਭਰਾ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਵੀ ਖਬਰਾਂ ਹਨ ਕਿ ਬੈਂਸ ਵੀ ਇਸ ਮਾਮਲੇ ਵਿੱਚ ਆਤਮ ਸਮਰਪਣ ਕਰ ਸਕਦੇ ਹਨ।
ਸਿਮਰਜੀਤ ਬੈਂਸ ਦਾ PA ਸੁਖਚੈਨ ਸਿੰਘ ਗ੍ਰਿਫਤਾਰ, ਦੇਰ ਰਾਤ ਪੁਲਸ ਨੇ ਮਲੇਰਕੋਟਲਾ ਤੋਂ ਕੀਤਾ ਗ੍ਰਿਫਤਾਰ
