ਜਬਰ ਜਨਾਹ ਮਾਮਲੇ ‘ਚ ਨਾਮਜ਼ਦ ‘ਲੋਕ ਇਨਸਾਫ ਪਾਰਟੀ’ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਦਿੱਤਾ ਇਕ ਹੋਰ ਝਟਕਾ, ਖਾਰਜ ਕੀਤੀ ਅਪੀਲ

ਚੰਡੀਗੜ੍ਹ— ਜਬਰ-ਜ਼ਿਨਾਹ ਮਾਮਲੇ ’ਚ ਨਾਮਜਦ ‘ਲੋਕ ਇਨਸਾਫ਼ ਪਾਰਟੀ’ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਿਜ ਕਰ ਦਿੱਤੀ।

ਸਿਮਰਜੀਤ ਸਿੰਘ ਬੈਂਸ ਨੇ ਹਾਈਕੋਰਟ ’ਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ’ਚ ਹੇਠਲੀ ਅਦਾਲਤ ਨੇ ਸਥਾਨਕ ਪੁਲਸ ਨੂੰ ਬੈਂਸ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਲੁਧਿਆਣਾ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜਿਸ਼ ਤਹਿਤ ਜਬਰ-ਜ਼ਿਨਾਹ, ਛੇੜਛਾੜ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ।

ਸਿਮਰਜੀਤ ਸਿੰਘ ਬੈਂਸ ਨੇ ਇਸ ਕੇਸ ’ਚ ਦਰਜ FIR ਨੂੰ ਰੱਦ ਕਰਨ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅੱਜ ਹਾਈਕੋਰਟ ਨੇ ਖਾਰਿਜ ਕਰ ਦਿੱਤਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਪੁਲਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਪੀੜਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ’ਤੇ ਪੁਲਸ ਕਮਿਸ਼ਨਰ ਨੇ ਉਕਤ ਪੀੜਤਾ ਨੂੰ ਸੁਰੱਖਿਆ ਪ੍ਰਦਾਨ ਕਕਰਵਾਈ ਸੀ। ਫਿਰ ਇਹ ਮਾਮਲਾ ਅਦਾਲਤ ’ਚ ਪਹੁੰਚ ਗਿਆ। ਇਸ ਤੋਂ ਬਾਅਦ ਅਦਾਲਤ ਨੇ ਬੈਂਸ ਅਤੇ ਹੋਰ ਮੁਲਜ਼ਮਾ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਦੇ ਤਹਿਤ ਹੀ ਪੁਲੀਸ ਨੇ FIR ਦਰਜ ਕੀਤੀ ਸੀ।