TV Punjab | Punjabi News Channel

ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ

FacebookTwitterWhatsAppCopy Link

ਡੈਸਕ- ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਕਨਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਪਹਿਲਾਂ ਕੈਂਸਰ ਦੀ ਬਿਮਾਰੀ ਤੋਂ ਪੀੜਿਤ ਸੀ ਤੇ ਉਸ ਤੋਂ ਬਾਅਦ ਫਿਰ ਬਿਲਕੁਲ ਤੰਦਰੁਸਤ ਹੋ ਚੁੱਕੇ ਸੀ ਪਰ ਅਚਾਨਕ ਜਦੋਂ ਤਬੀਅਤ ਵਿਗੜੀ ਤਾਂ ਮੁਹਾਲੀ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਸੀ ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ।

ਦੱਸਿਆ ਜਾ ਰਿਹਾ ਹੈ ਕਨਵਰ ਗਰੇਵਾਲ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਵਿੱਚ ਚੱਲ ਰਹੇ ਆਪਣੇ ਪ੍ਰੋਗਰਾਮਾਂ ਦੇ ਵਿੱਚ ਸਨ, ਪਰ ਜਦੋਂ ਇਸ ਗੱਲ ਦਾ ਪਤਾ ਲੱਗਦਾ ਹੈ ਤਾਂ ਕਨਵਰ ਗਰੇਵਾਲ ਮੁੜ ਪੰਜਾਬ ਵਾਪਸ ਆਉਣ ਲਈ ਰਵਾਨਾ ਹੋ ਚੁੱਕੇ ਹਨ ਅਤੇ ਕੱਲ ਮਾਤਾ ਮਨਜੀਤ ਕੌਰ ਦਾ ਸੰਸਕਾਰ ਕੀਤਾ ਜਾ ਸਕਦਾ ਹੈ। ਮਨਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਦੀ ਲਹਿਰ ਦੇ ਵਿੱਚ ਪਾ ਦਿੱਤਾ ਹੈ।

Exit mobile version