TV Punjab | Punjabi News Channel

SIT ਨੇ ਸੁਖਬੀਰ ਬਾਦਲ ਕੋਲੋਂ 4 ਘੰਟੇ ਤੱਕ ਕੀਤੀ ਪੁੱਛਗਿੱਛ, ਅਕਾਲੀ ਵਰਕਰਾਂ ਨੇ ਪਾਈ ਰੱਖਿਆ ਪਹਿਰਾ

FacebookTwitterWhatsAppCopy Link

ਚੰਡੀਗੜ੍ਹ-ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ SIT ਵਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਡੂੰਘੀ ਪੁੱਛਗਿੱਛ ਕੀਤੀ ਗਈ । ਇਹ ਪੁੱਛਗਿਛ ਕਰੀਬ 4 ਘੰਟੇ ਤੱਕ ਚੱਲੀ। ਪੁੱਛਗਿੱਛ ਦੌਰਾਨ ਸੁਖਬੀਰ ਬਾਦਲ ਦੇ ਨਾਲ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਸਮਰਥਕ ਇਕੱਠੇ ਹੋਏ ਅਤੇ ਉਹ ਉਨਾਂ ਚਿਰ ਉੱਥੇ ਹੈੱਡਕੁਆਰਟਰ ਦੇ ਬਾਹਰ ਹੀ ਹਾਜਰ ਰਹੇ। ਪੁੱਛਗਿੱਛ ਖ਼ਤਮ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸਾਰੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਐਨਾ ਮਾਣ ਸਤਿਕਾਰ ਅਤੇ ਪਿਆਰ ਦਿਖਾਇਆ।

ਗੌਰਤਲਬ ਹੈ ਕਿ ਹੈ ਕਿ ਇਸ ਤੋਂ ਪਹਿਲਾਂ SIT ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਇਸ ਪੁੱਛਗਿੱਛ ਲਈ ਜਾਂਚ ਟੀਮ ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਸੀ।

ਟੀਵੀ ਪੰਜਾਬ ਬਿਊਰੋ

Exit mobile version