● On air now · ਟੀਵੀ ਪੰਜਾਬ

Punjabi News · Since 2013

Breaking

ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ

ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ…


ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਸਨ।

ਗੌਰਤਲਬ ਹੈ ਕਿ ਇਸ ਜਾਂਚ ਲਈ ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਪਿਛਲੇ ਸੋਮਵਾਰ ਅਚਾਨਕ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਦੇਣਗੇ।


Filed under