ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸਮਾਰਟ ਮੈਨੇਜਮੈਂਟ ਤਹਿਤ ਸਾਦਕਾ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਪਹਿਲੀ ਵਾਰ ਮੰਡੀਆਂ ਤੋਂ ਗੋਦਾਮਾਂ ਤੱਕ ਕਣਕ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ਨੂੰ ਜੀਪੀਐਸ ਟਰੈਕ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਐਤਵਾਰ ਨੂੰ ਕਣਕ ਦੀ ਖਰੀਦ ਪ੍ਰਕਿਰਿਆ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੇ ਬਾਵਜੂਦ ਜ਼ਿਲ੍ਹੇ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਅਤੇ ਮੰਡੀਆਂ ਵਿੱਚ ਪਿਛਲੇ ਸਾਲ ਨਾਲੋਂ ਵੱਧ ਫ਼ਸਲ ਆ ਰਹੀ ਹੈ, ਹੁਣ ਤੱਕ ਮੰਡੀਆਂ ਵਿੱਚ ਚਾਰ ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ।
ਮੰਡੀਆਂ ਵਿੱਚ ਹੁਣ ਤੱਕ ਚਾਰ ਲੱਖ ਟਨ ਕਣਕ ਦੀ ਹੋਈ ਖਰੀਦ
