Site icon TV Punjab | Punjabi News Channel

ਤੋਰੀਆਂ ਦੀ ਸਬਜ਼ੀ ਬਣਾਉਣ ‘ਤੇ ਕਪੂਤ ਪੁੱਤ ਨੇ ਮਾਰ ਸੁੱਟੀ ਮਾਂ

ਲੁਧਿਆਣਾ – ਲੁਧਿਆਣਾ ਵਿੱਚ ਇੱਕ ਕਾਪੂਤ ਪੁੱਤਰ ਨੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਨਿਊ ਅਸ਼ੋਕ ਨਗਰ ‘ਚ 26 ਸਾਲਾ ਨੌਜਵਾਨ ਨੇ ਆਪਣੀ ਮਾਂ ਨੂੰ ਇਸ ਕਰਕੇ ਛੱਤ ਤੋਂ ਸੁੱਟ ਦਿੱਤਾ ਕਿ ਮਾਂ ਨੇ ਦੁਪਹਿਰ ਦੇ ਖਾਣੇ ਲਈ ਤੋਰੀਆਂ ਦੀ ਸਜ਼ੀ ਬਣਾਈ ਸੀ। ਤੋਰੀਆਂ ਦੀ ਸਬਜ਼ੀ ਬਣਾਉਣ ‘ਤੇ ਉਸ ਨੇ ਮਾਂ ਨੂੰ ਘਰ ਦੀ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ।

ਇਸ ਤੋਂ ਬਾਅਦ ਉਸ ਨੇ ਮਾਂ ‘ਤੇ ਰਾਡ ਨਾਲ ਹਮਲਾ ਕਰ ਦਿੱਤਾ। ਜਦੋਂ ਪਿਤਾ ਉਸ ਨੂੰ ਬਚਾਉਣ ਆਇਆ ਤਾਂ ਉਸ ਨੂੰ ਵੀ ਕੁੱਟਿਆ। ਇਸ ਤੋਂ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਸਲੇਮ ਟਾਬਰੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮਰਨ ਵਾਲੀ ਔਰਤ ਦੀ ਪਛਾਣ ਨਿਊ ਅਸ਼ੋਕ ਨਗਰ ਦੀ ਰਹਿਣ ਵਾਲੀ 65 ਸਾਲਾ ਚਰਨਜੀਤ ਕੌਰ ਵਜੋਂ ਹੋਈ ਹੈ।

ਮ੍ਰਿਤਕਾ ਦੇ ਭਤੀਜੇ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਸੁਰਿੰਦਰ ਸਿੰਘ ਉਰਫ ਟਿੰਕੂ ਬੇਰੁਜ਼ਗਾਰ ਅਤੇ ਸੁਭਾਅ ਤੋਂ ਗੁੱਸੇ ਵਾਲਾ ਸੀ। ਦੁਪਹਿਰ ਨੂੰ ਚਰਨਜੀਤ ਕੌਰ ਨੇ ਤੋਰੀਆਂ ਦੀ ਸਬਜ਼ੀ ਬਣਾਈ, ਪਰ ਟਿੰਕੂ ਨੂੰ ਇਹ ਪਸੰਦ ਨਹੀਂ ਸੀ।

ਉਸ ਨੇ ਆਪਣੀ ਮਾਂ ਨੂੰ ਇਸ ਦੀ ਬਜਾਏ ਆਲੂ-ਗੋਭੀ ਦੀ ਸਬਜ਼ੀ ਬਣਾਉਣ ਲਈ ਕਿਹਾ, ਪਰ ਮਾਂ ਨੇ ਉਸ ਨੂੰ ਮਨ੍ਹਾ ਕਰ ਦਿੱਤਾ ਅਤੇ ਜੋ ਬਣਾਇਆ ਹੈ ਉਸ ਨੂੰ ਖਾਣ ਲਈ ਕਿਹਾ। ਇਸ ‘ਤੇ ਟਿੰਕੂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਮਾਂ ਬਚਣ ਲਈ ਘਰ ਦੀ ਪਹਿਲੀ ਮੰਜ਼ਿਲ ‘ਤੇ ਗਈ ਪਰ ਦੋਸ਼ੀ ਪੁੱਤਰ ਵੀ ਪਿੱਛੇ ਆ ਗਿਆ। ਇੱਥੇ ਉਸ ਨੇ ਮਾਂ ਨੂੰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਇਸ ਤੋਂ ਬਾਅਦ ਦੋਸ਼ੀ ਨੇ ਡੰਡਾ ਲੈ ਕੇ ਜ਼ਖਮੀ ਮਾਂ ਨੂੰ ਗਲੀ ‘ਚ ਹੀ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਪਿਤਾ ਗੁਰਨਾਮ ਸਿੰਘ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਉਸ ਨੂੰ ਵੀ ਕੁੱਟਣ ਲੱਗਾ ਅਤੇ ਫਇਰ ਫ਼ਰਾਰ ਹੋ ਗਿਆ। ਗੁਰਨਾਮ ਸਿੰਘ ਨੇ ਰੌਲਾ ਪਾਇਆ ਅਤੇ ਗੁਆਂਢੀਆਂ ਦੀ ਮਦਦ ਨਾਲ ਆਪਣੀ ਪਤਨੀ ਨੂੰ ਹਸਪਤਾਲ ਪਹੁੰਚਾਇਆ, ਜਿਥੇ ਮੰਗਲਵਾਰ ਦੇਰ ਸ਼ਾਮ ਉਸਦੀ ਮੌਤ ਹੋ ਗਈ। ਮ੍ਰਿਤਕ ਚਰਨਜੀਤ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਈ ਗਈ ਹੈ। ਲਾਸ਼ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਸੰਸਕਾਰ ਕੀਤਾ ਜਾਵੇਗਾ।

ਥਾਣਾ ਸਲੇਮ ਟਾਬਰੀ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਦੋ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਹੈ। ਇਸ ਦੇ ਨਾਲ ਹੀ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਟਿੰਕੂ ਉਸ ਨਾਲ ਛੋਟੀ-ਛੋਟੀ ਗੱਲ ਨੂੰ ਲੈ ਕੇ ਝਗੜਾ ਕਰਦਾ ਸੀ। ਉਸ ਦੇ ਗੁੱਸੇ ਕਰਕੇ ਉਹ ਲੰਬੇ ਸਮੇਂ ਤੱਕ ਇੱਕ ਜਗ੍ਹਾ ‘ਤੇ ਟਿਕ ਕੇ ਕੰਮ ਵੀ ਨਹੀਂ ਕਰ ਪਾ ਰਿਹਾ ਸੀ।

Exit mobile version