ਜ਼ਹਿਰੀਲੀ ਸ਼ਰਾਬ ਮਾਮਲਾ : ਪੀੜਿਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਕੈਪਟਨ ਵਲੋਂ ਵੱਡੇ ਐਲਾਨ

Share News:

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ।  ਕੈਪਟਨ ਨੇ ਇਨ੍ਹਾਂ ਮੌਤਾਂ ਨੂੰ ਹਾਦਸਾ ਦੀ ਬਜਾਏ ਕਤਲ ਕਰਾਰ ਦਿੱਤਾ ਤੇ ਨਾਲ ਹੀ ਉਨ੍ਹਾਂ ਰਾਹਤ ਰਾਸ਼ੀ ਦੋ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ ਦਾ ਐਲਾਨ ਕੀਤਾ।  ਕੈਪਟਨ ਨੇ ਕਿਹਾ ਕਿ ਇਸ ਮਾਮਲੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਫਿਰ ਉਹ ਚਾਹੇ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਬੈਠਾ ਹੋਵੇ।

leave a reply