Site icon TV Punjab | Punjabi News Channel

STF ’ਤੇ ਗੋਲੀ ਚਲਾਉਣ ਦਾ ਦੋਸ਼ੀ ਸਾਥੀ ਸਣੇ ਕਾਬੂ,ਹਥਿਆਰ ਬਰਾਮਦ

ਡੈਸਕ- ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀ 2 ਵੱਡੇ ਬਦਮਾਸ਼ਾਂ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਹੈ।

ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਉਹ ਕ.ਤ.ਲ, ਕ.ਤ.ਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ।ਨਾਲ ਹੀ ਉਸ ਨੂੰ ਪੀ.ਓ. ਐਲਾਨਿਆ ਗਿਆ ਹੈ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ STF ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਸ ਸਮੇਂ ਤੋਂ ਉਹ ਫਰਾਰ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।

Exit mobile version