ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਰੋਕਿਆ

ਨਵੀਂ ਦਿੱਲੀ : ਤਿੰਨ ਖੇਤੀਬਾੜੀ ਕਾਨੂੰਨਾਂ ਦਾ ਇਕ ਸਾਲ ਪੂਰਾ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਨਾ ਸੀ। ਇਸਦੇ ਨਾਲ ਹੀ ਪਾਰਟੀ ਨੇ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ ਦਾ ਵੀ ਐਲਾਨ ਕੀਤਾ ਸੀ ਪਰ ਪ੍ਰਦਰਸ਼ਨਕਾਰੀਆਂ ਦੇ ਵਿਰੋਧ ਦੇ ਮੱਦੇਨਜ਼ਰ, ਸ਼ੰਕਰ ਰੋਡ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਅਤੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।

ਵੱਖ -ਵੱਖ ਨੇਤਾਵਾਂ ਨੇ ਰਾਜਧਾਨੀ ਦੇ ਪ੍ਰਵੇਸ਼ ਸਥਾਨਾਂ ਨੂੰ ਸੀਲ ਕਰਨ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚਣ ਵਾਲੇ ਅਕਲੀ ਦਲ ਦੇ ਵਰਕਰਾਂ ਨੂੰ ਹਿਰਾਸਤ ਵਿਚ ਲੈਣ ਲਈ ਦਿੱਲੀ ਪੁਲਿਸ ਦੀ ਸਖਤ ਨਿਖੇਧੀ ਕੀਤੀ। ਨੇਤਾਵਾਂ ਨੇ ਦੱਸਿਆ ਕਿ ਕਿਵੇਂ ਪੁਲਿਸ 3 ਖੇਤੀ ਕਾਨੂੰਨਾਂ ਦੇ ਵਿਰੁੱਧ ਪਾਰਲੀਮੈਂਟ ਵੱਲ ਰੋਸ ਮਾਰਚ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਇਕ ਅਣ-ਐਲਾਨੀ ਐਮਰਜੈਂਸੀ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਚ ਅਕਾਲੀ ਦਲ ਵੱਲੋਂ ਬਲੈਕ ਫਰਾਈਡੇ ਰੋਸ ਮਾਰਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕੱਢਿਆ ਜਾਣਾ ਸੀ ਪਰ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਰੋਕ ਲਿਆ ਹੈ।

ਟੀਵੀ ਪੰਜਾਬ ਬਿਊਰੋ