Site icon TV Punjab | Punjabi News Channel

ਅਜੀਬ ਦੁਰਘਟਨਾ : ਤਿੰਨ ਦੋਸਤਾਂ ਦੀਆਂ ਗੱਡੀਆਂ ਥੋੜ੍ਹੇ-ਥੋੜ੍ਹੇ ਫ਼ਰਕ ਨਾਲ ਇੱਕੋ ਥਾਂ ਨਹਿਰ ‘ਚ ਡਿੱਗੀਆਂ, 2 ਦੀ ਮੌਤ, ਇੱਕ ਨੇ ਮੌਤ ਨੂੰ ਦਿੱਤੀ ਮਾਤ

ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ਬਿਸਤ ਦੋਆਬ ਨਹਿਰ ਵਿਚ ਦੋ ਗੱਡੀਆਂ ਸਵਿੱਫਟ ਅਤੇ ਸਫ਼ਾਰੀ ਨਹਿਰ ‘ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਦੇਰ ਰਾਤ ਸਫ਼ਾਰੀ ਗੱਡੀ ‘ਚ ਸਵਾਰ ਨੌਜਵਾਨ ਜਨਮਦਿਨ ਦੀ ਪਾਰਟੀ ਤੋਂ ਘਰ ਪਰਤ ਰਿਹਾ ਸੀ ਕਿ ਸਫ਼ਾਰੀ ਗੱਡੀ ਦੀ ਅਚਾਨਕ ਬ੍ਰੇਕ ਫੇਲ ਹੋ ਗਈ। ਉਹ ਗੱਡੀ ਸਮੇਤ ਨਹਿਰ ਵਿਚ ਜਾ ਡਿੱਗਿਆ। ਉਸ ਵੱਲੋਂ ਗੱਡੀ ਦਾ ਸ਼ੀਸ਼ਾ ਤੋੜ ਕੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ।

ਅਜੀਬ ਇਤਫਾਕ ਦੇ ਤਹਿਤ ਇਸ ਤੋਂ ਥੋੜ੍ਹਾ ਸਮਾਂ ਬਾਅਦ ਇਕ ਹੋਰ ਗੱਡੀ ਨਹਿਰ ‘ਚ ਡਿੱਗ ਗਈ ਜਿਸ ‘ਚ ਦੋ ਵਿਅਕਤੀ ਸਵਾਰ ਸਨ। ਇਨ੍ਹਾਂ ਦੋਹਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ

ਜਾਣਕਾਰੀ ਮੁਤਾਬਕ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਉਨਾਂ ਨੂੰ ਨਹਿਰ ‘ਚੋਂ ਬਾਹਰ ਕੱਢਿਆ ਪਰ ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਨਮੋਲ ਪੁੱਤਰ ਲਾਡੀ ਵਾਸੀ ਮਾਹਿਲਪੁਰ ਅਤੇ ਜਸਦੀਪ ਪੁੱਤਰ ਕੁਲਵਰਨ ਵਾਸੀ ਕੋਟ ਫਤੂਹੀ ਵਜੋਂ ਹੋਈ ਹੈ।
ਥਾਣਾ ਮਾਹਿਲਪੁਰ ਦੇ ਐੱਸ. ਐੱਚ. ਓ. ਸਤਵਿੰਦਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਰਾਤ ਚੇਲੇ ਪਿੰਡ ਤੋਂ ਥਾਣਾ ਮਾਹਿਲਪੁਰ ਅਧੀਨ ਆਉਂਦੀ ਚੌਂਕੀ ਕੋਟਫ਼ਤੂਹੀ ਵਿਚ ਮਨਜਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਇਤਲਾਹ ਦਿੱਤੀ ਸੀ ਕਿ ਉਸ ਦੇ ਜਨਮਦਿਨ ਦੀ ਪਾਰਟੀ ‘ਤੇ ਉਸ ਦੇ ਕੁਝ ਦੋਸਤ ਆਏ ਹੋਏ ਸਨ ਅਤੇ ਹੁਣ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਦੱਸਿਆ ਕਿ ਪਿੰਡ ਸਰਿਹਾਲਾ ਕਲਾਂ ਦਾ ਇਕ ਨੌਜਵਾਨ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਕਿ ਰਾਤ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਉਸ ਦੀ ਸਫ਼ਾਰੀ ਗੱਡੀ ਨਹਿਰ ਵਿਚ ਡਿੱਗ ਪਈ ਅਤੇ ਪਿਛੇ ਹੀ 2 ਹੋਰ ਦੋਸਤ ਸਵਿੱਫਟ ਕਾਰ ਵਿਚ ਆ ਰਹੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਸਫ਼ਾਰੀ ਦੀ ਬ੍ਰੇਕ ਫੇਲ੍ਹ ਹੋ ਜਾਣ ਕਾਰਨ ਗੱਡੀ ਨਹਿਰ ਵਿਚ ਜਾ ਡਿੱਗੀ। ਜਿਸ ਉਪਰੰਤ ਕਿਸੇ ਤਰ੍ਹਾਂ ਉਕਤ ਨੌਜਵਾਨ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਆ ਗਿਆ, ਜਿਸ ਨੂੰ ਕਿ ਕੁਝ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ ਅਤੇ ਘਰ ਚਲਾ ਗਿਆ ਪਰ ਉਸ ਵੱਲੋਂ ਕਿਸੇ ਨੂੰ ਵੀ ਉਕਤ ਵਾਰਦਾਤ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਸਤਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਅੱਜ ਸਵੇਰੇ ਸਫ਼ਾਰੀ ਗੱਡੀ ਬਾਹਰ ਕੱਢਣ ਲੱਗੇ ਤਾਂ ਉਸ ਸਮੇਂ ਪਤਾ ਲੱਗਾਂ ਕਿ ਸਵਿੱਫਟ ਕਾਰ ਵੀ ਨਹਿਰ ਵਿਚ ਹੀ ਡਿੱਗੀ ਹੋਈ ਹੈ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਕਰੀਬ ਸਾਢੇ 9 ਵਜੇ ਵਾਪਸ ਆ ਰਹੇ ਸਨ ਤਾਂ ਇਸ ਦੌਰਾਨ ਉਸ ਦੀ ਗੱਡੀ ਨਹਿਰ ਵਿਚ ਜਾ ਡਿੱਗੀ ਅਤੇ ਉਸ ਦੇ ਪਿੱਛੇ ਆ ਰਹੀ ਸਵਿੱਫਟ ਕਾਰ ਵੀ ਨਹਿਰ ਵਿਚ ਹੀ ਜਾ ਡਿੱਗੀ, ਜਿਸ ਕਾਰਨ ਉਸ ਦੇ 2 ਦੋਸਤਾਂ ਦੀ ਮੌਤ ਹੋ ਗਈ।

ਟੀਵੀ ਪੰਜਾਬ ਬਿਊਰੋ

Exit mobile version