ਕੈਪਟਨ ਦੇ ਭਰੋਸੇ ਮਗਰੋਂ ਸਿੱਧੀ ਅਦਾਇਗੀ ਖ਼ਿਲਾਫ਼ ਆੜ੍ਹਤੀਆਂ ਦੀ ਹੜਤਾਲ ਖ਼ਤਮ।

Share News:

Chandigarh: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਣੀ ਸਹਿਮਤੀ ਪਿੱਛੋਂ ਆੜ੍ਹਤੀਆਂ ਵਲੋਂ ਆਪਣੀ ਹੜਤਾਲ ਵਾਪਸ ਲੈ ਲਈ ਗਈ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਬੰਸ ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਦੀ ਮੀਟਿੰਗ ਵਿਚ ਹੜਤਾਲ ਸਮਾਪਤ ਕਰਨ ’ਤੇ ਸਹਿਮਤੀ ਬਣੀ ਹੈ ਜਿਸ ਕਾਰਨ ਉਹ ਕਿਸਾਨਾਂ ਦੇ ਖਾਤੇ ਵਿਚ ਸਿੱਧੇ ਪੈਸੇ ਆਉਣ ’ਤੇ ਸਹਿਮਤ ਹੋ ਗਏ ਹਨ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਲਈ 131 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ ‘ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ।