● On air now · ਟੀਵੀ ਪੰਜਾਬ

Punjabi News · Since 2013

Breaking

ਸਟੂਡੈਂਟਸ ਦਾ ਕੈਨੇਡਾ ਜਾਣ ਦਾ ਰੁਝਾਨ ਵੀ ਤੇਜ਼ੀ ਨਾਲ ਘਟਿਆ! CANADA NEWS

VANCOUVER: ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਬਿਨੈਕਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਭਾਸ਼ਾ ਪ੍ਰੀਖਿਆ ਦੇ ਨਤੀਜਿਆਂ ਦੀ ਜਾਂਚ ਲਈ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਇਸ ਕਦਮ ਦਾ ਉਦੇਸ਼ ਫਰਜ਼ੀ ਜਾਂ ਹੇਰਾਫੇਰੀ ਵਾਲੇ ਨਤੀਜਿਆਂ ਦੀ ਪਛਾਣ ਕਰਨਾ ਅਤੇ ਕੈਨੇਡਾ ਦੀ ਇਮੀਗ੍ਰੇਸ਼ਨ…



VANCOUVER: ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਬਿਨੈਕਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਭਾਸ਼ਾ ਪ੍ਰੀਖਿਆ ਦੇ ਨਤੀਜਿਆਂ ਦੀ ਜਾਂਚ ਲਈ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਇਸ ਕਦਮ ਦਾ ਉਦੇਸ਼ ਫਰਜ਼ੀ ਜਾਂ ਹੇਰਾਫੇਰੀ ਵਾਲੇ ਨਤੀਜਿਆਂ ਦੀ ਪਛਾਣ ਕਰਨਾ ਅਤੇ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਬਣਾਈ ਰੱਖਣਾ ਹੈ। ਇਸ ਨਾਲ ਹਜ਼ਾਰਾਂ ਭਾਰਤੀ ਵਿਦਿਆਰਥੀਆਂ, ਹੁਨਰਮੰਦ ਕਾਮਿਆਂ ਅਤੇ ਪੇਸ਼ੇਵਰਾਂ ਦੀ ਅਰਜ਼ੀ ਪ੍ਰਕਿਰਿਆ ‘ਤੇ ਅਸਰ ਪੈ ਸਕਦਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਨੇ ਨਵੇਂ ਨਿਰਦੇਸ਼ਾਂ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ IELTS, CELPIP, TEF ਕੈਨੇਡਾ ਅਤੇ TCF ਕੈਨੇਡਾ ਵਰਗੀਆਂ ਪ੍ਰਵਾਨਿਤ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਵਿੱਚ ਇਸ ਸਾਲ 60 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵੀ ਸ਼ਾਮਲ ਹੈ, ਜੋ 2023 ਵਿੱਚ ਕੁੱਲ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ 51.6 ਫ਼ੀਸਦੀ ਹਿੱਸਾ ਸਨ। ਹੁਣ ਉਨ੍ਹਾਂ ਦੀ ਗਿਣਤੀ ਘਟ ਕੇ ਸਿਰਫ਼ 8.1 ਫ਼ੀਸਦੀ ਰਹਿ ਗਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਦੇਸ਼ ਦੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਵਧੇਰੇ ਟਿਕਾਊ ਅਤੇ ਭਰੋਸੇਮੰਦ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਿੱਚ, ਸਗੋਂ ਸ਼ਰਣ ਮੰਗਣ ਵਾਲਿਆਂ ਦੀ ਗਿਣਤੀ ਵਿੱਚ ਵੀ ਇੱਕ-ਤਿਹਾਈ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਵਿੱਚ ਲਗਭਗ ਅੱਧੀ ਕਮੀ ਆਈ ਹੈ।

ਕੈਨੇਡਾ ਵਿੱਚ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਫਿਰੌਤੀ ਦੇ ਮਾਮਲਿਆਂ ਵਿੱਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਵੱਡੀ ਕਾਰਵਾਈ ਕੀਤੀ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਫਿਰੌਤੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਈ ਵਿਅਕਤੀਆਂ ਨੂੰ ਦੇਸ਼ ਵਿੱਚੋਂ ਕੱਢਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਕੈਨੇਡਾ ਵਿੱਚ ਵਧ ਰਹੀਆਂ ਫਿਰੌਤੀ ਦੀਆਂ ਘਟਨਾਵਾਂ, ਖਾਸ ਕਰਕੇ ਦੱਖਣੀ ਏਸ਼ੀਆਈ ਭਾਈਚਾਰੇ ਵਿਰੁੱਧ ਹੁੰਦੀਆਂ ਵਾਰਦਾਤਾਂ ਨੇ ਕੈਨੇਡਾ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਕੀਤਾ ਹੈ। CBSA ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਫਿਰੌਤੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਇਮੀਗ੍ਰੇਸ਼ਨ ਜਾਂਚਾਂ ਦਾ ਘੇਰਾ ਵਧਾ ਦਿੱਤਾ ਗਿਆ ਹੈ।

ਕੈਲਗਰੀ ਵਿੱਚ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 16 ਵਿਅਕਤੀਆਂ ਵਿੱਚੋਂ ਸਿਰਫ਼ ਇੱਕ ਹੀ ਹੁਣ ਹਿਰਾਸਤ ਵਿੱਚ ਹੈ, ਜਦੋਂ ਕਿ ਬਾਕੀ ਸਾਰੇ ਜ਼ਮਾਨਤ ‘ਤੇ ਬਾਹਰ ਹਨ। ਸੁਪਰਡੈਂਟ ਜੈੱਫ ਬੈੱਲ ਅਨੁਸਾਰ, ਇਹ ਸਾਰੇ ਮੁਲਜ਼ਮ ਕੈਨੇਡੀਅਨ ਨਾਗਰਿਕ ਨਹੀਂ ਹਨ ਅਤੇ ਜ਼ਿਆਦਾਤਰ ਵਿਦਿਆਰਥੀ ਜਾਂ ਵਰਕ ਵੀਜ਼ੇ ‘ਤੇ ਇੱਥੇ ਰਹਿ ਰਹੇ ਹਨ। ਇਨ੍ਹਾਂ ‘ਤੇ ਕੁੱਲ 56 ਦੋਸ਼ ਲੱਗੇ ਹੋਏ ਹਨ। ਪੁਲਿਸ ਨੇ ਹੁਣ 15 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਤਾਂ ਜੋ ਉਨ੍ਹਾਂ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਜੋ ਇਨ੍ਹਾਂ ਦੇ ਸੰਪਰਕ ਵਿੱਚ ਰਹੇ ਹਨ।

ਹੋਰ ਜਾਣਕਾਰੀ ਲਈ **TV Punjab** ਨਾਲ ਜੁੜੇ ਰਹੋ।


Filed under