ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ

ਅੰਮ੍ਰਿਤਸਰ- ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਫਿਰ ਅਪੀਲ ਕੀਤੀ ਹੈ ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ ।

ਸੁੱਚਾ ਸਿੰਘ ਲੰਗਾਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ-ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ।

ਗੌਰਤਲਬ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਇਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ। ਵਾਇਰਲ ਵੀਡੀਓ ਵਿੱਚ ਉਹ ਕਿਸੇ ਔਰਤ ਨਾਲ ਸਰੀਰਕ ਸਬੰਧ ਬਣਾ ਰਹੇ ਸਨ। ਇਸ ਸਭ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਇਸ ਦੌਰਾਨ ਉਸ ਔਰਤ ਨੇ ਸੁੱਚਾ ਸਿੰਘ ਲੰਗਾਹ ਉੱਤੇ ਜਬਰੀ ਸਬੰਧ ਬਣਾਉਣ ਦਾ ਕੇਸ ਕਰ ਦਿੱਤਾ ਸੀ । ਬਾਅਦ ਵਿਚ ਇਸ ਕੇਸ ਵਿਚੋਂ ਸੁੱਚਾ ਸਿੰਘ ਲੰਗਾਹ ਬਰੀ ਹੋ ਗਏ ਸਨ ਕਿਉਂਕਿ ਉਸ ਔਰਤ ਨੇ ਕੇਸ ਵਾਪਸ ਲੈ ਲਿਆ ਸੀ।
ਟੀਵੀ ਪੰਜਾਬ ਬਿਊਰੋ