● On air now · ਟੀਵੀ ਪੰਜਾਬ

Punjabi News · Since 2013

Breaking

ਸੁਧੀਰ ਸੂਰੀ ਮਰਡਰ ਦੀ ਅਰੁਣਪਾਲ ਸਿੰਘ ‘ਤੇ ਡਿੱਗੀ ਗਾਜ, ਬਦਲੇ ਗਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ

ਜਲੰਧਰ- ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਦੀ ਗਾਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ‘ਤੇ ਡਿੱਗੀ ਹੈ ।ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਇਲਜ਼ਾਮਾਂ ਤੋਂ ਬਾਅਦ ਸੂਬਾ ਸਰਕਾਰ ਵਲੋਂ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ…


ਜਲੰਧਰ- ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਦੀ ਗਾਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ‘ਤੇ ਡਿੱਗੀ ਹੈ ।ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਇਲਜ਼ਾਮਾਂ ਤੋਂ ਬਾਅਦ ਸੂਬਾ ਸਰਕਾਰ ਵਲੋਂ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ ਹੈ ।ਜਸਕਰਣ ਸਿੰਘ ਨੂੰ ਹੁਣ ਗੁਰੁ ਨਗਰੀ ਦੀ ਕਮਾਨ ਸੌਂਪੀ ਗਈ ਹੈ ।

ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸੱਤਾਧਾਰੀ ਸਰਕਾਰ ਦੇ ਹੀ ਵਿਧਾਇਕ ੳਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੇ ਸਥਾਣਕ ਪੁਲਿਸ ਕਮਿਸ਼ਨਰ ਸਮੇਤ ਹੋਰ ਅਫਸਰਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਸਨ ।ਕੁੰਵਰ ਦਾ ਕਹਿਣਾ ਸੀ ਕਿ ਅਫਸਰਾਂ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦਿਆਂ ਹੀ ਸ਼ਹਿਰ ਚ ਅਪਰਾਧ ਦਾ ਗ੍ਰਾਫ ਵੱਧਦਾ ਜਾ ਰਿਹਾ ਹੈ ।ਸੂਬੇ ਭਰ ਚ ਹੋ ਰਹੇ ਕਰਾਈਮ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਚ 30 ਤੋਂ ਵੱਧ ਆਈ.ਪੀ.ਅੇੱਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ ।


Filed under