● On air now · ਟੀਵੀ ਪੰਜਾਬ

Punjabi News · Since 2013

Breaking

ਗੰਨਾ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਕੱਲ੍ਹ

ਜਲੰਧਰ : ਗੰਨਾ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਕੱਲ੍ਹ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਅਗਵਾਈ ਵਿਚ ਜ਼ਿਲ੍ਹਾ…


ਜਲੰਧਰ : ਗੰਨਾ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਕੱਲ੍ਹ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਲੜੀਵਾਰ ਗੱਲਬਾਤ ਕਰਨ ਤੋਂ ਬਾਅਦ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਿਆ ਤਾਂ ਮੰਗਲਵਾਰ ਨੂੰ ਪੰਜਾਬ ਬੰਦ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕੱਲ੍ਹ ਰੱਖੜੀ ਕਰਕੇ ਛੂਟ ਦਿੱਤੀ ਜਾਵੇਗੀ ।

ਟੀਵੀ ਪੰਜਾਬ ਬਿਊਰੋ


Filed under