ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ

ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ । ਇਸੇ ਦੇ ਤਹਿਤ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ 32 ਪੁਲਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ । ਇਸ ਪੁੱਛਗਿੱਛ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਸਵਾਲ ਵੀ ਚੁੱਕੇ ਸਨ ਕਿ ਐੱਸ. ਆਈ. ਟੀ. ਵਿਚ ਸ਼ਾਮਲ 2 DSP ਨਕਲੀ ਸਨ । ਇਸ ਦੇ ਨਾਲ ਨਾਲ ਉਨ੍ਹਾਂ ਇਹ ਇਲਜ਼ਾਮ ਵੀ ਲਾਏ ਸਨ ਕਿ ਸਿੱਟ ਵੱਲੋਂ ਹਾਈਕੋਰਟ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸੇ ਦੇ ਨਾਲ ਨਾਲ ਉਨ੍ਹਾਂ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ’ਤੇ ਵੀ ਸਵਾਲ ਚੁੱਕੇ ਸਨ ਜਿਸ ਪਿੱਛੋਂ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।

ਟੀਵੀ ਪੰਜਾਬ ਬਿਊਰੋ