ਸਮਰਥਕਾਂ ਦੇ ਹਜ਼ੂਮ ਨਾਲ SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਪੁੱਛਗਿੱਛ ਜਾਰੀ

ਚੰਡੀਗੜ੍ਹ- ਆਖਿਰਕਾਰ ਸ਼੍ਰੌਮਣੀ ਅਕਾਲੀ ਦਲ ਪ੍ਰਧਾਨ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਅੱਗੇ ਪੇਸ਼ ਹੋ ਹੀ ਗਏ । ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਸੈਕਟਰ 32 ਸਥਿਤ ਦਫ਼ਤਰ ਪਹੁੰਚ ਗਏ ਹਨ। ਆਈਜੀ ਨੌਨਿਹਾਲ ਵਾਲੀ ਐੱਸਆਈਟੀ ਨੇ ਉਨ੍ਹਾਂ ਨੂੰ ਸੰਮਨ ਕਰ ਕੇ 6 ਸਤੰਬਰ ਯਾਨੀ ਅੱਜ ਤਲਬ ਕੀਤਾ ਸੀ। ਇੱਥੇ ਉਹ ਗੋਲੀਕਾਂਡ ਮਾਮਲੇ ‘ਚ ਐੱਸਆਈਟੀ ਦੇ ਸਵਾਲਾਂ ਦਾ ਸਾਹਮਣਾ ਕਰਨਗੇ। ਸੁਖਬੀਰ ਬਾਦਲ ਦੀ ਕਾਰ ਸਿੱਧੀ ਅੰਦਰ ਚਲੀ ਗਈ। ਹਾਲਾਂਕਿ ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਅਕਾਲੀ ਵਰਕਰ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਸੈਕਟਰ-31 ‘ਚ ਇਕੱਠੇ ਹੋ ਗਏ ਸਨ। ਉਨ੍ਹਾਂ ਦੇ ਨਾਲ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਦਿੱਤਾ ਹੈ। ਸੁਖਬੀਰ ਬਾਦਲ ਤੋਂ ਅੰਦਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਅੱਗੇ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਨੂੰ ਸੰਮਨ ਜਾਰੀ ਕਰ ਕੇ ਕੋਟਕਪੂਰਾ ਗੋਲ਼ੀਕਾਂਡ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਨੂੰ ਕਿਹਾ ਗਿਆ ਸੀ ਪਰ ਉਹ ਚੰਡੀਗੜ੍ਹ ਆਉਣ ਦੀ ਬਜਾਏ ਸੁਖਬੀਰ ਬਾਦਲ ਜ਼ੀਰਾ ਕੋਰਟ ‘ਚ ਪੇਸ਼ ਹੋਏ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ ਸੀ।

ਫਿਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਸਾਹਮਣੇ ਆਈ ਤੇ ਉਸ ਨੇ ਕਿਹਾ ਕਿ ਪੁਲਿਸ ਅਫ਼ਸਰ ਕੁਰੀਅਰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਦੇਣ ਗਏ ਸੀ ਪਰ ਕਿਸੇ ਨੇ ਲਿਆ ਨਹੀਂ। ਉਨ੍ਹਾਂ ਨੂੰ ਕਿਹਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਵਿਚ ਹਨ। ਇਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤਪਾਲ ਹੈੱਪੀ ਨੂੰ ਵੀ ਵ੍ਹਟਸਐਪ ‘ਤੇ ਸੰਮਨ ਭੇਜਿਆ ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਕਬੂਲ ਵੀ ਕੀਤੀ। ਇਸ ਦੇ ਨਾਲ ਹੀ ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਦੁਬਾਰਾ ਸੰਮਨ ਭੇਜ ਕੇ 14 ਸਤੰਬਰ ਨੂੰ ਤਲਬ ਕੀਤਾ ਹੈ।