ਚੰਡੀਗਡ਼੍ਹ : ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦਾ ਹੁਕਮ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਜੇਲ੍ਹਾਂ ਵਿਚ ਬੰਦ ਕੀਤੇ ਹੋਏ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਸੁਖਬੀਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਵਿਚ ਉਲਟ ਰਿਪੋਰਟ ਦੇ ਕੇ ਰੋਕ ਦਿੱਤੀ ਹੈ। ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੰਤਮ ਫ਼ੈਸਲਾ ਲੈਣ ਵਾਸਤੇ ਕਿਹਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਸਮਾਜ ਨਾਲ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘਾਂ ਦੀ ਉਮਰ ਕੈਦ ਦੀ ਸਜ਼ਾ ਮੁਆਫ ਕੀਤੀ ਜਾਵੇਗੀ। ਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ 3 ਸਾਲ ਲੰਘਣ ਮਗਰੋਂ ਵੀ ਫੈਸਲਾ ਲਾਗੂ ਨਹੀਂ ਕੀਤਾ ਗਿਆ।
ਬਾਦਲ ਨੇ ਕਿਹਾ ਕਿ ਫ਼ੈਸਲਾ ਲਾਗੂ ਕਰਨ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਰਾਹ ਵਿਚ ਆਖ਼ਰੀ ਅਡ਼ਿੱਕੇ ਨੂੰ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦੇ ਹੁਕਮ ਦੇ ਕੇ ਦੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਹੁਣ ਕੋਈ ਸੰਵਿਧਾਨਕ ਆਧਾਰ ਨਹੀਂ ਰਹਿ ਗਿਆ। ਗ੍ਰਹਿ ਮੰਤਰਾਲੇ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਤੁਰੰਤ ਸਿਫਾਰਸ਼ ਕਰਨੀ ਚਾਹੀਦੀ ਹੈ।