ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਵੇਗਾ ਅਕਾਲੀ ਦਲ- ਸੁਖਬੀਰ

ਡੈਸਕ- ਬੀਤੇ ਚਾਰ ਦਿਨਾਂ ਤੋਂ ਪੰਜਾਬ ਪੁਲਿਸ ਵਲੋਂ ਸੂਬੇ ਭਰ ਚ ਕੀਤੀ ਜਾ ਰਹੀ ਧਰ ਪਕੜ ‘ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਪ੍ਰਤੀਕਰਮ ਆਇਆ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਿਰਫ ਸ਼ੱਕ ਦੇ ਆਧਾਰ ਉਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਸਿਰਫ ਸ਼ੱਕ ਦੇ ਆਧਾਰ ’ਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ।

ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ। ਦੂਜੇ ਪਾਸੇ ਕਾਂਗਰਸ ਤੇ ਬੀਜੇਪੀ ਇਸ ਐਕਸ਼ਨ ਦਾ ਸਵਾਗਤ ਕਰ ਰਹੀਆਂ ਹਨ।