Site icon TV Punjab | Punjabi News Channel

ਸੁਖਬੀਰ ਬਾਦਲ ਪਹੁੰਚੇ ਅੰਮ੍ਰਿਤਸਰ, ਕੱਲ੍ਹ ਦਿੱਤਾ ਸੀ ਤਨਖ਼ਾਹੀਆ ਕਰਾਰ

ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਟਕਸਾਲੀ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਗਏ । ਉਨ੍ਹਾਂ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਅਤੇ ਮੁਆਫ਼ੀਨਾਮਾ ਲੈ ਕੇ ਪਹੁੰਚੇ ਹਨ।

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਜਵਾਬ ਦੇਣ ਲਈ ਕਿਹਾ ਕਿਉਂਕਿ ਉਨ੍ਹਾਂ ਨੂੰ ਤਨਖਾਹੀਆ (ਦੋਸ਼ੀ) ਕਰਾਰ ਦਿੱਤਾ ਗਿਆ ਸੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਣਾਈ ਸੀ ਸਜ਼ਾ
ਸੁਖਬੀਰ ਬਾਦਲ ਨੂੰ ਬੀਤੇ ਸ਼ੁੱਕਰਵਾਰ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਨੂੰ ਤਨਖ਼ਾਹੀਆ ਕਰਾਰ ਸੀ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਕਾਰਵਾਈ ਨਾ ਕਰਨ ਦੇ ਇਲਜ਼ਾਮ ਲੱਗੇ ਸਨ।

ਫੈਸਲਾ ਸੁਣਾਉਂਦੇ ਹੋਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ- ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

Exit mobile version