ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ ਐੱਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਐੱਸ.ਓ.ਆਈ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰ ਦਿੱਤਾ ਹੈ।
ਇਸ ਬਾਰੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੋਣਹਾਰ ਤੇ ਮਿਹਨਤੀ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਪੁਲਿਸ ‘ ਚ ਭਰਤੀ ਧਾਂਦਲੀ ਦੇ ਵਿਰੁੱਧ ਹਾਈਵੇਅ ਜਾਮ
ਜਲੰਧਰ : ਪੰਜਾਬ ਪੁਲਿਸ ਵਿਚ ਭਰਤੀ ਦੀ ਹੋਈ ਧਾਂਦਲੀ ਦੇ ਵਿਰੁੱਧ ਭਰਤੀ ਪ੍ਰਕਿਰਿਆ ਦੇ ਖ਼ਿਲਾਫ਼ ਉਮੀਦਵਾਰਾਂ ਵਲੋਂ ਹਾਈਵੇਅ ਜਾਮ ਕੀਤਾ ਗਿਆ। ਇਸ ਮੌਕੇ ਆਮ ਜਨਤਾ ਪ੍ਰੇਸ਼ਾਨ ਹੋਈ, ਉੱਥੇ ਹੀ ਧਰਨੇ ਦੌਰਾਨ ਬੀ.ਐੱਸ.ਐਫ. ਚੌਕ ਅਤੇ ਪੀ.ਏ.ਪੀ. ਚੌਕ ਪੂਰਨ ਬੰਦ ਰਿਹਾ।
ਸਿਰਸਾ ਦੇ ਭਾਜਪਾ ‘ਚ ਜਾਣ ਬਾਰੇ ਜਥੇਦਾਰ ਦਾ ਵੱਡਾ ਬਿਆਨ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਪ੍ਰਤੀਕਰਮ ਦਿੰਦਿਆਂ ਤੇ ਇਸ ਨੂੰ ਬੀਤੇ ਸਮਿਆਂ ਵਿਚ ਮੁਗਲ ਹੁਕਮਰਾਨਾਂ ਵਲੋਂ ਲੋਕਾਂ ਨੂੰ ਧਰਮ ਜਾਂ ਜ਼ਿੰਦਗੀ ਚੁਣਨ ਦੀ ਦਿੱਤੀ ਜਾਂਦੀ ਪੇਸ਼ਕਸ਼ ਨਾਲ ਤੁਲਨਾ ਕਰਦਿਆਂ ਕਿਹਾ ਹੈ ਕਿ ਬੀਤੇ ਦਿਨ ਉਨ੍ਹਾਂ ਦੀ ਸਿਰਸਾ ਨਾਲ ਗੱਲ ਹੋਈ ਸੀ, ਜਿਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਭਾਜਪਾ ਵਲੋਂ ਪੇਸ਼ਕਸ਼ ਰੱਖੀ ਗਈ ਸੀ ਕਿ ਜਾਂ ਭਾਜਪਾ ਵਿਚ ਸ਼ਾਮਿਲ ਹੋਵੋ ਜਾਂ ਜੇਲ੍ਹ ਜਾਵੋ। ਉਨ੍ਹਾਂ ਕਿਹਾ ਸਿਰਸਾ ਨੂੰ ਭਾਜਪਾ ਵਿਚ ਜਾਣ ਲਈ ਮਜਬੂਰ ਕਰਨ ਲਈ ਦਿੱਲੀ ਦੇ ਸਿੱਖ ਆਗੂ ਵੀ ਜ਼ਿੰਮੇਵਾਰ ਹਨ।
ਕਾਰ ਏਜੰਸੀ ਦੇ ਮੈਨੇਜਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਲੁਧਿਆਣਾ : ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿਚ ਕਾਰ ਏਜੰਸੀ ਦੇ ਮੈਨੇਜਰ ਵਲੋਂ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਰਦੀਪ ਵਜੋਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖ਼ੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਕ੍ਰਿਸਚੀਅਨ ਭਾਈਚਾਰੇ ਦੇ ਮੈਂਬਰ ਵੱਲੋਂ ਰੋਸ ਪ੍ਰਦਰਸ਼ਨ
ਬਰਨਾਲਾ : ਬਰਨਾਲਾ ਵਿਖੇ ਕ੍ਰਿਸਚੀਅਨ ਕਬਰਸਤਾਨ ਦਾ ਕੰਮ ਸ਼ੁਰੂ ਨਾ ਕਰਨ ‘ਤੇ ਅੱਜ ਕ੍ਰਿਸਚੀਅਨ ਭਾਈਚਾਰੇ ਦੇ ਮੈਂਬਰ ਅਤੇ ਪੰਜਾਬ ਰਾਜ ਸਲਾਹਕਾਰ ਬੋਰਡ ਆਨ ਡਿਸਏਬਿਲਟੀ ਦੇ ਮਾਹਰ ਮੈਂਬਰ ਗੁਰਬਾਜ਼ ਸਿੰਘ ਵਲੋਂ ਨਗਰ ਕੌਂਸਲ ਦਫ਼ਤਰ ਵਿਖੇ ਕੱਪੜੇ ਲਾਹ ਕੇ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਟੀਵੀ ਪੰਜਾਬ ਬਿਊਰੋ