Site icon TV Punjab | Punjabi News Channel

ਕਾਲੇ ਕਾਨੂੰਨਾ ਖਿਲਾਫ ਸੁਖਬੀਰ ਨੇ ਪੀ.ਐੱਮ ਮੋਦੀ ਨੂੰ ਲਿਖੀ ਚਿੱਠੀ

ਡੈਸਕ- ਕਿਸਾਨ ਅੰਦੋਲਨ ਦੌਰਾਨ ਲੋਕ ਸਭਾ ਚ ਕਿਸਾਨਾ ਦੇ ਹੱਕ ਚ ਕੇਂਦਰੀ ਕਾਨੂੰਨਾ ਦਾ ਵਿਰੋਧ ਕਰਨ ਉਪਰੰਤ ਹੁਣ ਪੰਜਾਬ ਚ ਐੱਨ.ਅੇੱਸ.ਏ ਤਹਿਤ ਹੋ ਰਹੀਆਂ ਗ੍ਰਿਫਤਾਰੀਆਂ ‘ਤੇ ਅਕਾਲੀ ਦਲ ਨੇ ਸਟੈਂਡ ਲਿਆ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨਐਸਏ, ਯੂਏਪੀਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ਆਪ ਸਰਕਾਰ ਵੱਲੋਂ ਇਹਨਾਂ ਦੀ ਘੋਰ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਘੋਰ ਦੁਰਵਰਤੋਂ ਦੇਸ਼ ਭਗਤ ਸਿੱਖਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਦੀ ਨਫਰਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਆਪ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਯੋਗਤਾ ਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਵੀ ਯਤਨ ਹੈ। ਅਕਾਲੀ ਦਲ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਇਨ੍ਹਾਂ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਤੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਮਾਮਲੇ ਵਿਚ ਤਜ਼ਰਬਾ ਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਸਾਡੇ ਦੇਸ਼ ਦੇ ਅਕਸ ’ਤੇ ਉਲਟ ਪ੍ਰਭਾਵ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੈ।

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਨੇ ਕਾਨੂੰਨਾਂ ਦੀ ਦੁਰਵਰਤੋਂ ਖਾਲਸਾ ਪੰਥ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਹੈ। ਉਨ੍ਹਾਂ ਕਿਹਾ‌ ਕਿ ਸਿੱਖ ਪਰਿਵਾਰ ਦੇ ਨਿਰਦੋਸ਼ ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਨੂੰ ਦਮਨਕਾਰੀ ਨੀਤੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।

Exit mobile version