ਚੰਡੀਗੜ੍ਹ : ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ। ਹਾਈ ਕਮਾਨ ਨੇ ਰੰਧਾਵਾ ਦੇ ਨਾਂਅ ਉਤੇ ਮੋਹਰ ਲਗਾ ਦਿੱਤੀ ਹੈ। ਸੂਤਰਾਂ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ ਰਹੀ। ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ।
ਟੀਵੀ ਪੰਜਾਬ ਬਿਊਰੋ