Site icon TV Punjab | Punjabi News Channel

ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਸੁਰੱਖਿਆ ਵਧਾਈ

ਬਟਾਲਾ : ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਸੁਰੱਖਿਆ ਵਧਾਈ ਗਈ ਹੈ। ਉਨ੍ਹਾਂ ਦੇ ਜੱਦੀ ਪਿੰਡ ਧਾਰੋਵਾਲੀ ਵਿਖੇ ਬਟਾਲਾ ਦੇ ਪੁਲਿਸ ਮੁਖੀ ਨੇ ਵੀ ਦੌਰਾ ਕੀਤਾ । ਸੂਤਰਾਂ ਤੋਂ ਮਿਲੀ ਜਾਣਕਾਰ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂਅ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਾਹਮਣੇ ਆਇਆ ਸੀ ਪਰ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ।

ਸੂਤਰਾਂ ਮੁਤਾਬਕ ਹੁਣ ਚਰਨਜੀਤ ਸਿੰਘ ਚੰਨੀ ਦਾ ਨਾਂਅ ਵੀ ਮੁੱਖ ਮੰਤਰੀ ਵਜੋਂ ਸਾਹਮਣੇ ਆ ਰਿਹਾ ਹੈ । ਸੂਤਰਾਂ ਅਨੁਸਾਰ ਅਰੁਣਾ ਚੌਧਰੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਡਿਪਟੀ ਸੀਐਮ ਲਾਉਣ ਬਾਰੇ ਚਰਚਾ ਹੈ। ਹਾਲਾਂਕਿ ਫਿਲਹਾਲ ਕੋਈ ਵੀ ਰਸਮੀ ਐਲਾਨ ਨਹੀਂ ਕੀਤਾ ਗਿਆ।

ਟੀਵੀ ਪੰਜਾਬ ਬਿਊਰੋ

Exit mobile version