ਟੀਵੀ ਪੰਜਾਬ ਬਿਊਰੋ-ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਿਰਮਲ ਸਿੰਘ ਖਾਲਸਾ ਤੇ ਜਗਦੇਵ ਸਿੰਘ ਨੇ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਦਿੱਲੀ ਜਾ ਕੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ।
ਇਸ ਦੌਰਾਨ ਸੁਖਪਾਲ ਖਹਿਰਾ ਨੇ ਜਿੱਥੇ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਬਾਰੇ ਹਾਈ ਕਮਾਂਡ ਨੂੰ ਭੇਤ ਦਿੱਤੇ ਉੱਥੇ ਹੀ ਦੋਸ਼ ਲਾਇਆ ਕਿ ਪੰਜਾਬ ਦੇ ਐਨਆਰਆਈਜ਼ ਨੇ ਆਮ ਆਦਮੀ ਪਾਰਟੀ ਨੂੰ 2017 ਦੀਆਂ ਚੋਣਾਂ ਵਿੱਚ ਵੱਡੇ ਪੱਧਰ ‘ਤੇ ਪੈਸੇ ਦਿੱਤੇ ਸਨ। ਸੁਖਪਾਲ ਖਹਿਰਾ ਨੇ ਸਵਾਲ ਖੜ੍ਹਾ ਕੀਤਾ ਕਿ ਐਨਆਰਆਈ ਲੋਕਾਂ ਕੋਲੋਂ ਪ੍ਰਾਪਤ ਹੋਇਆ ਪੈਸਾ ਕਿੱਥੇ ਗਿਆ? ਉਨ੍ਹਾਂ ਕਿਹਾ ਕਿ ਉਹ ਪੈਸਾ ਪੰਜਾਬ ਦੇ ਲੋਕਾਂ ਤੱਕ ਨਹੀਂ ਪਹੁੰਚਿਆ। ਖਹਿਰਾ ਨੇ ਕਿਹਾ ਆਮ ਆਦਮੀ ਪਾਰਟੀ ਨੇ ਟਵਿੱਟਰ ਬਟਨ ਦਬਾ ਕੇ ਸਾਨੂੰ ਹਟਾ ਦਿੱਤਾ। ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਹਰ 4 ਮਹੀਨਿਆਂ ਬਾਅਦ ਇੱਕ ਸੈਲਫ ਗੋਲ ਕਰਦੇ ਹਨ। ਕੇਜਰੀਵਾਲ ਨੇ ਅਜੇ ਤੱਕ ਕਦੇ ਵੀ ਗਲਤੀ ਦੀ ਸਮੀਖਿਆ ਨਹੀਂ ਕੀਤੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਸਿਰਫ ਵਨ ਮੈਨ ਸ਼ੋਅ ਹੈ।