ਡੈਸਕ- ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਵੀਕਐਂਡ ਦੀਆਂ ਛੁੱਟੀਆਂ ਦੌਰਾਨ ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਨੇ ਪਹਾੜਾਂ ਦਾ ਰੁਖ ਕੀਤਾ ਹੈ। ਹਿਮਾਚਲ ਦੇ ਸੈਰ-ਸਪਾਟਾ ਸਥਾਨਾਂ ‘ਤੇ ਹੋਟਲਾਂ ‘ਚ ਵੀਕਐਂਡ ‘ਤੇ 90 ਫੀਸਦੀ ਤੱਕ ਪਹੁੰਚ ਗਈ ਹੈ। ਸ਼ਿਮਲਾ ‘ਚ ਦੋ ਦਿਨਾਂ ‘ਚ ਕਰੀਬ 22 ਹਜ਼ਾਰ ਵਾਹਨ ਦਾਖਲ ਹੋਏ ਹਨ। ਕਰੀਬ 1.25 ਲੱਖ ਸੈਲਾਨੀ ਸ਼ਿਮਲਾ ਪਹੁੰਚ ਚੁੱਕੇ ਹਨ। ਧਰਮਸ਼ਾਲਾ ਵੀ ਪੂਰੀ ਤਰ੍ਹਾਂ ਸੈਲਾਨੀਆਂ ਨਾਲ ਭਰੀ ਹੋਈ ਹੈ।
ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਵੇਕ ਮਹਾਜਨ ਨੇ ਦੱਸਿਆ ਕਿ ਤਿੰਨ ਸਾਲਾਂ ਬਾਅਦ ਇੱਥੇ ਹੋਟਲਾਂ ਦਾ ਕਬਜ਼ਾ ਇੰਨਾ ਵਧ ਗਿਆ ਹੈ। ਮਨਾਲੀ ‘ਚ 15 ਮਈ ਤੋਂ 19 ਮਈ ਤੱਕ 35,324 ਵਾਹਨ ਇੱਥੇ ਪੁੱਜੇ ਹਨ, ਜਿਨ੍ਹਾਂ ‘ਚੋਂ ਕਰੀਬ 1,76,000 ਸੈਲਾਨੀ ਇੱਥੇ ਪਹੁੰਚੇ ਹਨ। ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਅਮਿਤ ਕਸ਼ਯਪ ਨੇ ਦੱਸਿਆ ਕਿ ਸੈਰ-ਸਪਾਟਾ ਨਿਗਮ ਦੇ ਹੋਟਲਾਂ ਵਿੱਚ 80 ਫੀਸਦੀ ਕਬਜ਼ਾ ਚੱਲ ਰਿਹਾ ਹੈ। ਇੱਕ ਹਫ਼ਤੇ ਦੀ ਐਡਵਾਂਸ ਬੁਕਿੰਗ ਕੀਤੀ ਜਾਂਦੀ ਹੈ। ਦੂਜੇ ਪਾਸੇ ਹਰਿਆਣਾ ‘ਚ ਵੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਇਆ ਹੈ। ਦਿਨ ਦਾ ਪਾਰਾ ਆਮ ਨਾਲੋਂ 3.2 ਡਿਗਰੀ ਵੱਧ ਕੇ 2.3 ਡਿਗਰੀ ਤੱਕ ਪਹੁੰਚ ਗਿਆ। ਇਸ ਸੀਜ਼ਨ ਵਿੱਚ ਪਹਿਲੀ ਵਾਰ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜੀਂਦ ਦੇ ਪਾਂਡੂ ਪਿੰਡਾ ਵਿੱਚ ਸਭ ਤੋਂ ਵੱਧ 45.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿੱਚ ਰਾਤ ਦਾ ਤਾਪਮਾਨ ਵੀ 25 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਵੀ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਪੰਜਾਬ ਦੇ ਕੁਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉਤੇ 23, 24 ਅਤੇ 25 ਮਈ ਨੂੰ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਵਿਚ ਅਤਿ ਦੀ ਗਰਮੀ ਪੈ ਰਹੀ ਹੈ।
ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ 23.2 ਸੈਲਸੀਅਸ ਦਰਜ ਕੀਤਾ ਗਿਆ। ਇਸ ਤਰ੍ਹਾਂ ਅੰਮ੍ਰਿਤਸਰ ਵਿੱਚ ਇਹ ਅਨੁਪਾਤ 43 ਅਤੇ 24, ਫ਼ਿਰੋਜ਼ਪੁਰ 43 ਅਤੇ 22, ਜਲੰਧਰ 22 ਅਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਰਾਹਤ ਦੇਣ ਵਾਲੀ ਹੈ। ਮੌਸਮ ਵਿਭਾਗ ਨੇ ਆਖਿਆ ਕਿ ਪੰਜਾਬ ਵਿਚ 23, 24 ਅਤੇ 25 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।