ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਕਾਂਗਰਸ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ ਧਿਰਾਂ ਦੀਆਂ ਧਾਰਨਾਵਾਂ ਨੂੰ ਸੱਟ ਪਹੁੰਚੀ ਹੈ।

ਉਨ੍ਹਾਂ ਨੇ ਲਿਖਿਆ ਕਿ ਰਾਜ ਧਰਮ ਦਾ ਹਮੇਸ਼ਾ ਪਾਲਣ ਹੋਣਾ ਚਾਹੀਦਾ ਹੈ ਤੇ ਪੰਜਾਬ ਨੂੰ ਵੰਡ ਪਾਊ ਤਾਕਤਾਂ ਤੋਂ ਬਚਣਾ ਚਾਹੀਦਾ ਹੈ।
ਟੀਵੀ ਪੰਜਾਬ ਬਿਊਰੋ