ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਮਰਨ ਵਾਲੇ ਮਰੀਜਾਂ ਦੇ ਪਰਿਵਾਰਾਂ ਨੂੰ ਆਰਥਕ ਮਦਦ ਕਰਨ ਦਾ ਫੈਸਲਾ ਕੀਤਾ ਹੈ | ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ | ਸੁਪਰੀਮ ਕੋਰਟ ਨੇ 4 ਲੱਖ ਮੁਆਵਜ਼ੇ ਦੀ ਮੰਗ ਤੇ ਫੈਸਲਾ ਦਿੱਤਾ ਹੈ | ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਮੁਆਵਜ਼ਾ ਤੈਅ ਕਰਨਾ NDMA ਦਾ ਕਾਨੂੰਨੀ ਫਰਜ਼ ਹੈ। ਉਸ ਨੂੰ ਰਾਜਾਂ ਨੂੰ 6 ਹਫ਼ਤਿਆਂ ਦੇ ਅੰਦਰ -ਅੰਦਰ ਨਿਰਦੇਸ਼ ਦੇਣਾ ਹੋਵੇਗਾ। ਇਸ ਦੇ ਨਾਲ ਹੀ ਮੌਤ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵੀ ਸੌਖਾ ਬਣਾਇਆ ਜਾਣਾ ਚਾਹੀਦਾ ਹੈ।
ਸੁਪਰੀਮ ਕੋਰਟ ਦਾ ਹੁਕਮ ਕੋਰੋਨਾ ਕਾਰਨ ਮਰੇ ਲੋਕਾਂ ਦੇ ਪਰਿਵਾਰਾਂ ਦੀ ਆਰਥਕ ਮਦਦ ਕਰੇ NDMA
