SYL ਦੇ ਮੁੱਦੇ ‘ਤੇ ਬੈਠਣਗੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ, ਤਰੀਕ ਹੋਈ ਤੈਅ

ਚੰਡੀਗੜ੍ਹ- ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ‘ਚ ਕੇਂਦਰੀ ਜਲ ਸ਼ਕਤੀ ਮੰਤਰਾਲਾ ਨੂੰ ਕਿਹਾ ਕਿ SYL ਮੁੱਦੇ ‘ਤੇ ਇਕ ਮਹੀਨੇ ਅੰਦਰ ਪੰਜਾਬ ਅਤੇ ਹਰਿਆਣਾ ਨਾਲ ਮੀਟਿੰਗ ਕਰਨ। ਜਿਸ ‘ਚ SYL ਮੁੱਦੇ ਦੇ ਹੱਲ ‘ਤੇ ਵਿਚਾਰ ਕਰਨ। ਇਸ ਦੀ ਰਿਪੋਰਟ ਤਿਆਰ ਕਰ ਕੇ ਸੁਪਰੀਮ ਕੋਰਟ ‘ਚ ਸੌਂਪਣ।

ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਐੱਸਵਾਈਐੱਲ ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।