● On air now · ਟੀਵੀ ਪੰਜਾਬ

Punjabi News · Since 2013

Breaking

ਸਰੀ ਵਿਚ ਵਾਪਰੇ ਸੜਕ ਹਾਦਸੇ ਵਿਚ ਪੰਜਾਬਣ ਦੀ ਹੋਈ ਮੌਤ

ਡੈਸਕ- ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।…


ਡੈਸਕ- ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਸਰੀ ਵਿਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਾਨੀਆ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਉਚੇਰੀ ਪੜ੍ਹਾਈ ਲਈ 1 ਹਫਤਾ ਪਹਿਲਾਂ ਹੀ ਕੈਨੇਡਾ ਗਈ ਸੀ। ਸਾਨੀਆ ਦੀ ਮ੍ਰਿਤਕ ਦੇਹ ਨੂੰ ਪੰਜਾਬ (ਇੰਡੀਆ) ਭੇਜਣ ਲਈ ਗੋ ਫੰਡ ਪੇਜ ਸ਼ੁਰੂ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਹ ਹਾਦਸਾ 11 ਜੁਲਾਈ ਦੀ ਸਵੇਰ ਤੜਕੇ ਡੇਢ-ਦੋ ਵਜੇ ਦੇ ਕਰੀਬ ਹਾਈਵੇ ਉਪਰ ਵਾਪਰਿਆ ਸੀ। ਪੁਲਿਸ ਦੇ ਪੁੱਜਣ ਉਪਰੰਤ ਬੁਰੀ ਤਰਾਂ ਨੁਕਸਾਨੀ ਕਾਰ ਵਿਚੋਂ ਇਕ 20 ਸਾਲਾ ਮੁਟਿਆਰ ਨੂੰ ਕੱਢਿਆ ਗਿਆ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਚਲਾ ਰਿਹਾ ਇਕ 23 ਸਾਲਾ ਨੌਜਵਾਨ ਤੇ ਇਕ ਹੋਰ 22 ਸਾਲਾ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ।


Filed under