● On air now · ਟੀਵੀ ਪੰਜਾਬ

Punjabi News · Since 2013

Breaking

ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ

Vancouver – ਕੈਨੇਡਾ ਦੇ ਸੂਬੇ ਤੋਂ ਅਜਿਹੀ ਖ਼ਬਰ ਸਾਹਮਣੇ ਆਈ ਜਿਸ ਕਾਰਨ ਪੰਜਾਬੀ ਭਾਈਚਾਰੇ ’ਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਬੀਸੀ ’ਚ ਇਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ। ਸਰੀ ਵਿਖੇ…


Vancouver – ਕੈਨੇਡਾ ਦੇ ਸੂਬੇ ਤੋਂ ਅਜਿਹੀ ਖ਼ਬਰ ਸਾਹਮਣੇ ਆਈ ਜਿਸ ਕਾਰਨ ਪੰਜਾਬੀ ਭਾਈਚਾਰੇ ’ਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਬੀਸੀ ’ਚ ਇਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ। ਸਰੀ ਵਿਖੇ ਜੋ ਭਿਆਨਕ ਸੜਕ ਹਾਦਸੇ ਵਾਪਰਿਆ ਉਸ ਵਿੱਚ ਦੋ ਪੰਜਾਬੀ ਨੌਜਵਾਨਾ ਦੀ ਮੌਤ ਹੋ ਗਈ। ਇਸ ਸੰਬੰਧੀ ਤਿੰਨ ਜਾਣੇ ਜ਼ਖਮੀ ਵੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਿਕ ਇਹ ਹਾਦਸਾ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਵਾਪਰਿਆ। ਇਸ ਭਿਆਨਕ ਸੜਕ ਹਾਦਸੇ ਵਿੱਚ ਜਿਨ੍ਹਾਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਹੋਈ ਉਨ੍ਹਾਂ ਦੀ ਪਹਿਚਾਣ ਵੀ ਪੁਲਿਸ ਨੇ ਜਨਤਕ ਕੀਤੀ ਹੈ।

ਇਸ ਦੌਰਾਨ ਹਾਦਸੇ ‘ਚ ਕੁਲਬੀਰ ਸਿੰਘ ਅਤੇ ੳਸਦੇ ਸਾਥੀ ਸਿਧਾਂਤ ਗਰਗ ਦੀ ਮੌਤ ਹੋ ਗਈ ਹੈ । ਦੱਸਦਈਏ ਕਿ ਇਸ ਹਾਦਸੇ ਵਿੱਚ ਤਿੰਨ ਹੋਰ ਜਣੇ ਜਖਮੀ ਵੀ ਹੋਏ ਹਨ। ਜਿਹੜੇ ਦੋ ਨੌਜਵਾਨ ਨੇ ਸੜਕ ਹਾਦਸੇ ‘ਚ ਜਾਨ ਗਵਾਈ ਉਹ ਪੰਜਾਬ ਦੇ ਫਰੀਦਕੋਟ ਸ਼ਹਿਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਿਕਰਯੋਗ ਹੈ ਕਿ ਇਹ ਨੌਜਵਾਨ ਵੈਨਕੂਵਰ ਵਿਖੇ ਇੱਕ ਜਨਮਦਿਨ ਪਾਰਟੀ ‘ਚ ਸ਼ਾਮਿਲ ਹੋਣ ਗਏ ਸਨ ਤੇ ਵਾਪਸੀ ਸਮੇਂ ਇਹ ਹਾਦਸਾ ਵਾਪਰਿਆ ਹੈ ।


Filed under