Abbotsford- ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਦੇ ਨਡੇਊ ਪਾਰਕ ਖੇਤਰ ’ਚ ਹੋਈ ਛੁਰੇਬਾਜ਼ੀ ’ਚ ਇੱਕ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਇਸ ਸੰਬੰਧੀ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਦੁਪਹਿਰ ਕਰੀਬ 2 ਵਜੇ ਟਾਊਨਲਾਈਨ ਰੋਡ ਦੇ 3000 ਬਲਾਕ ’ਚ ਇਸ ਘਟਨਾ ਦੀ ਜਾਣਕਾਰੀ ਮਿਲੀ।
ਪੁਲਿਸ ਨੇ ਦੱਸਿਆ ਕਿ ਜਦੋਂ ਅਧਿਕਾਰੀ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਮੌਕੇ ’ਤੇ ਇੱਕ 46 ਸਾਲਾ ਔਰਤ ਜ਼ਖ਼ਮੀ ਹਾਲਤ ’ਚ ਮਿਲੀ। ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਉਸ ਦੀ ਹਾਲਤ ਫਿਲਹਾਲ ਸਥਿਰ ਹੈ।
ਐਬਟਸਫੋਰਡ ਪੁਲਿਸ ਦੀ ਮੇਜਰ ਕ੍ਰਾਈਮ ਯੂਨਿਟ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਦਾ ਮੰਨਣਾ ਹੈ ਕਿ ਹਮਲਾ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।
ਫਿਲਹਾਲ ਪੁਲਿਸ ਨੇ ਪੀੜਤ ਔਰਤ ਦੀ ਪਹਿਚਾਣ ਨਹੀਂ ਦੱਸੀ ਹੈ।
ਐਬਟਸਫੋਰਡ ’ਚ ਹੋਈ ਛੁਰੇਬਾਜ਼ੀ ਦੀ ਘਟਨਾ, ਔਰਤ ਗੰਭੀਰ ਰੂਪ ’ਚ ਜ਼ਖ਼ਮੀ

ਐਬਟਸਫੋਰਡ ’ਚ ਹੋਈ ਛੁਰੇਬਾਜ਼ੀ ਦੀ ਘਟਨਾ, ਔਰਤ ਗੰਭੀਰ ਰੂਪ ’ਚ ਜ਼ਖ਼ਮੀ