bangladesh riot Archives - TV Punjab | Punjabi News Channel

ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੇ ਚੁਕੀ ਸਹੁੰ, ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਬਣੇ ਮੁਖੀ
ਡੈਸਕ- ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਮੁਹੰਮਦ ਯੂਨਸ ਨੇ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਮੁਖੀ ਵਜੋਂ ਹਲਫ਼ ਲੈ ਲਿਆ ਹੈ। ਇਸ ਤੋਂ ਪਹਿਲਾਂ ਸ਼ੇਖ ਹਸੀਨਾ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁਕਣ ਲਈ ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਮੁਹੰਮਦ ਯੂਨਸ ਪੈਰਿਸ ਤੋਂ ਬੰਗਲਾਦੇਸ਼ ਪਰਤ ਆਏ ਹਨ।

ਯੂਨਸ ਨੇ ਕਿਹਾ ਕਿ ਸਰਕਾਰ ਸ਼ੇਖ ਹਸੀਨਾ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਮਾਈਕ੍ਰੋ-ਕ੍ਰੈਡਿਟ ’ਤੇ ਮਹੱਤਵਪੂਰਨ ਕੰਮ ਲਈ 2006 ਵਿਚ ਨੋਬਲ ਪੁਰਸਕਾਰ ਨਾਲ ਸਨਮਾਨਤ ਯੂਨਸ ਨੂੰ ਮੰਗਲਵਾਰ ਨੂੰ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਦੁਆਰਾ ਸੰਸਦ ਨੂੰ ਭੰਗ ਕਰਨ ਤੋਂ ਬਾਅਦ ਅੰਤਰਮ ਸਰਕਾਰ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸ਼ੇਖ ਹਸੀਨਾ ਨੇ ਵਿਆਪਕ ਵਿਰੋਧ ਵਿਚਕਾਰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ ਅਤੇ ਦੇਸ਼ ਛੱਡ ਦਿਤਾ ਸੀ। ਉਲੰਪਿਕ ਖੇਡਾਂ ਲਈ ਪੈਰਿਸ ਗਏ ਯੂਨਸ ਦੁਬਈ ਦੇ ਰਸਤੇ ਘਰ ਪਰਤ ਆਏ ਹਨ।

ਯੂਨਸ ਨੂੰ ਲੈ ਕੇ ਅਮੀਰਾਤ ਦੀ ਉਡਾਣ (ਈਕੇ-582) ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੀ। ਹਵਾਈ ਅੱਡੇ ’ਤੇ ਪ੍ਰੈੱਸ ਕਾਨਫ਼ਰੰਸ ’ਚ ਯੂਨਸ ਨੇ ਹਸੀਨਾ ਵਿਰੁਧ ਅੰਦੋਲਨ ਨੂੰ ਸਫ਼ਲ ਬਣਾਉਣ ਵਾਲੇ ਨੌਜਵਾਨਾਂ ਦਾ ਧਨਵਾਦ ਕੀਤਾ। ਉਨ੍ਹਾਂ ਕਿਹਾ, ‘ਸਾਨੂੰ ਦੂਜੀ ਵਾਰ ਆਜ਼ਾਦੀ ਮਿਲੀ ਹੈ। ਸਾਨੂੰ ਇਸ ਆਜ਼ਾਦੀ ਦੀ ਰਾਖੀ ਕਰਨੀ ਪਵੇਗੀ।” ਯੂਨਸ ਨੇ ਕਿਹਾ, “ਦੇਸ਼ ਹੁਣ ਤੁਹਾਡੇ ਹੱਥਾਂ ਵਿਚ ਹੈ। ਹੁਣ ਤੁਹਾਨੂੰ ਇਸ ਨੂੰ ਅਪਣੀਆਂ ਇੱਛਾਵਾਂ ਅਨੁਸਾਰ ਦੁਬਾਰਾ ਬਣਾਉਣਾ ਪਵੇਗਾ। ਦੇਸ਼ ਦੇ ਨਿਰਮਾਣ ਲਈ ਤੁਹਾਨੂੰ ਅਪਣੀ ਰਚਨਾਤਮਕਤਾ ਦੀ ਵਰਤੋਂ ਕਰਨੀ ਪਵੇਗੀ। ਤੁਸੀਂ ਦੇਸ਼ ਲਈ ਆਜ਼ਾਦੀ ਹਾਸਲ ਕੀਤੀ ਹੈ।’’

ਯੂਨਸ ਨੇ ਨਾਗਰਿਕਾਂ ਨੂੰ ਪ੍ਰਦਰਸ਼ਨਾਂ ਦੌਰਾਨ ਪੈਦਾ ਹੋਈ ਅਰਾਜਕਤਾ ਤੋਂ ਦੇਸ਼ ਨੂੰ ਬਚਾਉਣ ਲਈ ਕਿਹਾ। ਬੰਗਲਾਦੇਸ਼ ਇਕ ਬਹੁਤ ਸੁੰਦਰ ਦੇਸ਼ ਹੋ ਸਕਦਾ ਹੈ ਅਤੇ ਅਸੀਂ ਇਸ ਨੂੰ ਬਣਾ ਸਕਦੇ ਹਾਂ। ਉਸ ਨੇ ਅਬੂ ਸਈਦ ਨੂੰ ਵੀ ਸ਼ਰਧਾਂਜਲੀ ਦਿਤੀ, ਜੋ ਵਿਤਕਰੇ ਵਿਰੋਧੀ ਵਿਦਿਆਰਥੀ ਅੰਦੋਲਨ ਦੌਰਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਪਹਿਲੇ ਲੋਕਾਂ ਵਿਚੋਂ ਇਕ ਸੀ।

The post ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੇ ਚੁਕੀ ਸਹੁੰ, ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਬਣੇ ਮੁਖੀ appeared first on TV Punjab | Punjabi News Channel.

ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ, ਦੇਸ਼ ਛੱਡ ਕੇ ਹੋਏ ਰਵਾਨਾ, ਫੌਜ ਨੇ ਸੰਭਾਲੀ ਕਮਾਨ
ਡੈਸਕ- ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ ਝੜਪ ਦਰਮਿਆਨ ਸੋਮਵਾਰ ਨੂੰ ਤਖ਼ਤਾਪਲਟ ਹੋਇਆ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਅਤੇ ਰਾਜਧਾਨੀ ਢਾਕਾ ਛੱਡ ਦਿੱਤਾ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ ‘ਚ ਹੈ। ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ ‘ਚ ਦਾਖ਼ਲ ਹੋ ਗਏ। ਇਸ ਤੋਂ ਬਾਅਦ ਉਹ ਫੌਜੀ ਹੈਲੀਕਾਪਟਰ ਵਿੱਚ ਰਵਾਨਾ ਹੋ ਗਈ। ਇਹ ਜਾਣਕਾਰੀ ਪ੍ਰਥਮ ਆਲੋ ਡੇਲੀ ਨੇ ਦਿੱਤੀ ਹੈ।

ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਬੰਗਲਾਦੇਸ਼ ਦੇ ਫੌਜ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੀ ਮੰਗ ਪੂਰੀ ਕਰਾਂਗੇ। ਦੇਸ਼ ਵਿੱਚ ਸ਼ਾਂਤੀ ਵਾਪਸ ਲਿਆਵਾਂਗੇ। ਅਸੀਂ ਇਸ ਦੇਸ਼ ਨੂੰ ਇੱਕ ਅੰਤਰਿਮ ਸਰਕਾਰ ਰਾਹੀਂ ਚਲਾਵਾਂਗੇ।” ਜਨਰਲ ਵਕਾਰ-ਉਜ਼-ਜ਼ਮਾਨ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ, “ਭੰਗ, ਅੱਗਜ਼ਨੀ ਅਤੇ ਹਿੰਸਾ ਤੋਂ ਦੂਰ ਰਹੋ। ਜੇਕਰ ਤੁਸੀਂ ਲੋਕ ਸਾਡੇ ਨਾਲ ਆ ਜਾਓ ਤਾਂ ਸਥਿਤੀ ਸੁਧਰ ਜਾਵੇਗੀ। ਲੜਾਈ ਅਤੇ ਹਿੰਸਾ ਨਾਲ ਕੁਝ ਹਾਸਲ ਨਹੀਂ ਹੋਵੇਗਾ। ਵਿਵਾਦ ਅਤੇ ਅਰਾਜਕਤਾ ਤੋਂ ਦੂਰ ਰਹੋ।”

ਇਸ ਦੌਰਾਨ ਸਰਕਾਰ ਨੇ ਹਿੰਸਾ ‘ਤੇ ਕਾਬੂ ਪਾਉਣ ਲਈ ਮੋਬਾਈਲ ਇੰਟਰਨੈਟ ਬੰਦ ਅਤੇ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਹੈ। ਸਕੂਲਾਂ, ਕਾਲਜਾਂ ਅਤੇ ਬਾਜ਼ਾਰਾਂ ਵਿੱਚ 3 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਿੰਸਾ ਦੇ ਮੱਦੇਨਜ਼ਰ ਕਈ ਟਰੇਨਾਂ ਦਾ ਸੰਚਾਲਨ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਕੱਪੜਾ ਫੈਕਟਰੀਆਂ ਨੂੰ ਵੀ ਤਾਲੇ ਲੱਗ ਗਏ ਹਨ। ਪੁਲਿਸ ਨੇ ਲੋਕਾਂ ਨੂੰ ਜਿੱਥੋਂ ਤੱਕ ਹੋ ਸਕੇ ਘਰਾਂ ਵਿੱਚ ਰਹਿਣ ਲਈ ਕਿਹਾ ਹੈ।

ਢਾਕਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਭਿਆਨਕ ਝੜਪਾਂ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 90 ਲੋਕ ਮਾਰੇ ਗਏ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ।

The post ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ, ਦੇਸ਼ ਛੱਡ ਕੇ ਹੋਏ ਰਵਾਨਾ, ਫੌਜ ਨੇ ਸੰਭਾਲੀ ਕਮਾਨ appeared first on TV Punjab | Punjabi News Channel.