DC Jalandhar Archives - TV Punjab | Punjabi News Channel

ਚੋਣ ਸੁਪਰਵਾਈਜ਼ਰਾਂ ਨੂੰ ਨੌਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਤੇਜ਼ੀ ਲਿਆਉਣ ਦੇ ਹੁਕਮ
ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਚੋਣ ਸੁਪਰਵਾਈਜ਼ਰਾਂ ਨੂੰ 30 ਨਵੰਬਰ, 2021 ਤੱਕ ਫਸਟ ਟਾਈਮ ਵੋਟਰ ਵਜੋਂ ਘੱਟੋ-ਘੱਟ 10 ਨੌਜਵਾਨਾਂ ਦੀ ਰਜਿਸਟਰੇਸ਼ਨ ਲਈ ਯਤਨਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਆਪੋ-ਆਪਣੇ ਖੇਤਰ ਅਧੀਨ ਪੈਂਦੇ ਪੋਲਿੰਗ ਬੂਥਾਂ ‘ਤੇ 10 ਵੋਟਰਾਂ ਨੂੰ ਰਜਿਸਟਰ ਕਰਨ ਦਾ ਟੀਚਾ ਹਾਸਲ ਨਾ ਕਰ ਸਕਣ ਵਾਲੇ 44 ਸੁਪਰਵਾਈਜ਼ਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਚੱਲ ਰਹੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਵੋਟਰ ਸੂਚੀ ਦੀ ਸੁਧਾਈ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ ਤਾਂ ਜੋ ਕੋਈ ਵੀ ਯੋਗ ਉਮੀਦਵਾਰ ਰਜਿਸਟਰੇਸ਼ਨ ਤੋਂ ਰਹਿ ਜਾਵੇ।

ਥੋਰੀ ਨੇ ਈ.ਆਰ.ਓਜ਼ ਨੂੰ ਆਈਲੈਟਸ ਸੈਂਟਰਾਂ ਅਤੇ ਉਦਯੋਗਿਕ ਇਕਾਈਆਂ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਡਰਾਫਟ ਸੂਚੀ ਵਿਚ ਨਾਮ ਦਰਜ ਕਰਵਾਉਣ ਤੋਂ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 8076 ਨੌਜਵਾਨ ਵੋਟਰ ਡਰਾਫਟ ਵੋਟਰ ਸੂਚੀ ਵਿਚ ਦਰਜ ਕੀਤੇ ਜਾ ਚੁੱਕੇ ਹਨ, ਜੋ ਕਿ ਨਿਰਧਾਰਤ ਟੀਚੇ ਤੋਂ ਕਾਫੀ ਘੱਟ ਹਨ, ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਸਮੂਹਿਕ ਯਤਨ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਚ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਦੀ ਇਸ ਕੰਮ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਸਰਟੀਫਿਕੇਟ ਪ੍ਰਾਪਤ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਸਬੰਧਤ ਸਕੂਲ/ਕਾਲਜ ਵਿੱਚ ਕੋਈ ਵੀ ਯੋਗ ਵਿਦਿਆਰਥੀ ਰਜਿਸਟਰੇਸ਼ਨ ਤੋਂ ਬਿਨਾਂ ਨਹੀਂ ਰਹਿ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਯੋਗ ਨੌਜਵਾਨਾਂ ਨੂੰ ਫਸਟ ਟਾਈਮ ਵੋਟਰ ਵਜੋਂ ਰਜਿਸਟਰ ਕਰਕੇ ਇਸ ਵਿਸ਼ਾਲ ਮੁਹਿੰਮ ਵਿਚ ਅੱਗੇ ਆਉਣ ਦਾ ਸੱਦਾ ਦਿੱਤਾ ਕਿਉਂਕਿ ਇਹ ਕਦਮ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰ ਬਣਾ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਵੇਗਾ।

ਟੀਵੀ ਪੰਜਾਬ ਬਿਊਰੋ

The post ਚੋਣ ਸੁਪਰਵਾਈਜ਼ਰਾਂ ਨੂੰ ਨੌਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਤੇਜ਼ੀ ਲਿਆਉਣ ਦੇ ਹੁਕਮ appeared first on TV Punjab | Punjabi News Channel.

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ ਕੱਲ੍ਹ
ਜਲੰਧਰ : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 26 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਕੈਂਪ ਵਿਚ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਦਿਆਂ ਵੱਖ-ਵੱਖ ਨੌਕਰੀਆਂ ਜਿਵੇਂ ਸੇਲਜ਼ ਮੈਨੇਜਰ, ਅਕਾਊਂਟੈਂਟ, ਡਾਟਾ ਐਂਟਰੀ ਓਪਰੇਟਰ, ਸੁਪਰਵਾਈਜ਼ਰ, ਆਈਲੈਟਸ ਟਰੇਨਰ, ਡਲਿਵਰੀ ਐਗਜ਼ੀਕਿਊਟਿਵ, ਡਰਾਈਵਰ, ਕੰਪਿਊਟਰ ਓਪਰੇਟਰ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿਚ 18 ਤੋਂ 35 ਸਾਲ ਉਮਰ ਦੇ ਬਾਰ੍ਹਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਲੜਕੇ/ਲੜਕੀਆਂ ਭਾਗ ਲੈਣ ਯੋਗ ਹੋਣਗੇ। ਉਨ੍ਹਾਂ ਇਹ ਦੱਸਿਆ ਕਿ ਚੁਣੇ ਗਏ ਫਰੈਸ਼ਰ ਗ੍ਰੈਜੂਏਟ ਉਮੀਦਵਾਰਾਂ ਦੀ ਤਨਖਾਹ 18000 ਰੁਪਏ ਤੱਕ ਅਤੇ ਤਜਰਬੇਕਾਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਬਿਨੈਕਾਰਾਂ ਦੀ ਤਨਖਾਹ 23000 ਰੁਪਏ ਦੇ ਕਰੀਬ ਹੋ ਸਕਦੀ ਹੈ।

ਡਿਪਟੀ ਡਾਇਰੈਕਟਰ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰਬਰ 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ।

ਕੌਮੀ ਲੋਕ ਅਦਾਲਤ 11 ਦਸੰਬਰ ਨੂੰ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ 11 ਦਸੰਬਰ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜੁਡੀਸ਼ੀਅਲ ਅਦਾਲਤਾਂ ਵਿਚ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਕਲਪੀ ਝਗੜਾ ਨਿਵਾਰਣ ਕੇਂਦਰ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਕੀਤੀ ਮੀਟਿੰਗ ਦੌਰਾਨ ਦਿੱਤੀ।

ਉਨ੍ਹਾਂ ਬੈਂਕ, ਮੋਬਾਈਲ ਕੰਪਨੀ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਕੋਰਟਾਂ ਵਿਚ ਚਲਦੇ ਕੇਸਾਂ ਵਿੱਚ ਸੰਬੰਧਤ ਧਿਰਾਂ ਦੇ ਨਾਲ ਰਾਜ਼ੀਨਾਮੇ ਰਾਹੀਂ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਫੈਸਲੇ ਕਰਵਾਉਣ ਅਤੇ ਅਜਿਹੇ ਪ੍ਰੀ-ਲਿਟੀਗੇਟਿਵ ਕੇਸ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਹੋਏ ਹਨ, ਉਨ੍ਹਾਂ ਕੇਸਾਂ ਦਾ ਵੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਕੇਸ ਉਨ੍ਹਾਂ ਨੂੰ ਭੇਜਣ ਤਾਂ ਜੋ ਅਜਿਹੇ ਕੇਸਾਂ ਦਾ ਨਿਪਟਾਰਾ ਵੀ 11 ਦਸੰਬਰ ਦੀ ਲੋਕ ਅਦਾਲਤ ਵਿੱਚ ਕੀਤਾ ਜਾ ਸਕੇ।

ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਚੈੱਕ ਬਾਊਂਸ ਦੇ ਮਾਮਲੇ ਅਤੇ ਫੌਜਦਾਰੀ ਦੇ ਰਾਜ਼ੀਨਾਮਾ ਹੋ ਸਕਣ ਵਾਲੇ ਕੇਸ ਸੁਣਵਾਈ ਲਈ ਰੱਖੇ ਜਾਣਗੇ।

ਉਨ੍ਹਾਂ ਆਮ ਨਾਗਰਿਕਾਂ ਨੂੰ ਆਪਣੇ ਅਦਾਲਤੀ ਕੇਸਾਂ ਦਾ ਨਿਪਟਾਰਾ ਇਸ ਲੋਕ ਅਦਲਾਤ ਰਾਹੀਂ ਕਰਵਾਉਣ ਲਈ ਸੰਬੰਧਤ ਅਦਲਾਤ ਨੂੰ ਦਰਖਾਸਤ ਦੇਣ ਦੀ ਅਪੀਲ ਕੀਤੀ।

ਟੀਵੀ ਪੰਜਾਬ ਬਿਊਰੋ

The post ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ ਕੱਲ੍ਹ appeared first on TV Punjab | Punjabi News Channel.

ਨਿਰਧਾਰਤ ਰੇਟਾਂ ‘ਤੇ ਰੇਤ ਦੀ ਉਪਲਬਧਤਾ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ
ਜਲੰਧਰ : ਨਿਰਧਾਰਤ ਰੇਟਾਂ ‘ਤੇ ਰੇਤ ਦੀ ਉਪਲਬਧਤਾ ਲਈ ਯਤਨਾਂ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਕਿਹਾ ਕਿ ਰੇਤ ਦੀਆਂ ਕੀਮਤਾਂ ‘ਤੇ ਜੇਕਰ ਕੋਈ ਵੱਧ ਵਸੂਲੀ ਹੁੰਦੀ ਹੈ ਤਾਂ ਉਸ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਵਿਸ਼ੇਸ਼ ਟੀਮਾਂ ਵੱਲੋਂ ਅਚਨਚੇਤ ਚੈਕਿੰਗ ਸ਼ੁਰੂ ਕੀਤੀ ਜਾਵੇਗੀ।

ਸਟਿੰਗ/ਵੀਡੀਓ ਕਲਿੱਪਾਂ ਰਾਹੀਂ ਓਵਰਚਾਰਜਿੰਗ ਦਾ ਪਰਦਾਫਾਸ਼ ਕਰਨ ‘ਤੇ 25,000 ਰੁਪਏ ਦੇ ਇਨਾਮ ਦਾ ਐਲਾਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਮਾਈਨਿੰਗ ਵਿਭਾਗ ਵੱਲੋਂ ਚਲਾਏ ਜਾ ਰਹੇ ਪੋਰਟਲ https://www.minesandgeology.punjab.gov.in ਰਾਹੀਂ ਵੀ ਘੱਟੋ-ਘੱਟ 100 ਕਿਊਬਿਕ ਫੁੱਟ ਦੀ ਖ਼ਰੀਦ ਦੇ ਨਾਲ ਲੋੜੀਂਦੀ ਰੇਤ ਦੀ ਖ਼ਰੀਦ ਕਰ ਸਕਦੇ ਹਨ।

ਥੋਰੀ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਰੇਤ ਵਿਕਰੇਤਾਵਾਂ, ਟਰਾਂਸਪੋਰਟਰਾਂ ਅਤੇ ਹੋਰ ਭਾਗੀਦਾਰਾਂ ਨਾਲ ਪਹਿਲਾਂ ਹੀ ਸਸਤੇ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਸਾਂਝੀਆਂ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਾਰਿਆਂ ਵੱਲੋਂ ਇਸ ਸਬੰਧੀ ਪ੍ਰਸਤਾਵ ਨੂੰ ਸਹਿਮਤੀ ਦਿੱਤੀ ਜਾ ਚੁੱਕੀ ਹੈ।

ਥੋਰੀ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਹੁਣ ਕੋਈ ਨਿਰਧਾਰਿਤ ਕੀਮਤਾਂ ਤੋਂ ਵੱਧ ਵਸੂਲ ਕਰਦਾ ਪਾਇਆ ਗਿਆ ਤਾਂ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ। ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਹੇਠ ਰੇਤ ਅਤੇ ਗਰੈਵਲ ਦੀ ਉਪਲਬਧਤਾ ਅਤੇ ਇਸ ਦੀਆਂ ਕੀਮਤਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਮਾਈਨਿੰਗ ਸਾਈਟ ‘ਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਸਮੇਤ ਰੇਤ ‘ਤੇ ਸਾਰੇ ਲੋੜੀਂਦੇ ਖਰਚਿਆਂ ਦੀ ਗਣਨਾ ਕਰਨ ਲਈ ਇਕ ਯੋਜਨਾ ਤਿਆਰ ਕੀਤੀ ਗਈ ਸੀ ।

ਮੁੱਖ ਸਕੱਤਰ ਵੱਲੋਂ ਸੂਬੇ ਦੀ ਸੈਂਡ ਅਤੇ ਗਰੈਵਲ ਮਾਈਨਿੰਗ ਨੀਤੀ-2021 ਨੂੰ ਕੁਸ਼ਲ ਤਰੀਕੇ ਨਾਲ ਲਾਗੂ ਕਰਨ ਲਈ ਜਲੰਧਰ ਮਾਡਲ ਦੀ ਸ਼ਲਾਘਾ ਵੀ ਕੀਤੀ ਗਈ, ਜਿਸ ਸਦਕਾ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਉਪਲਬਧ ਕਰਾਉਣ ਦਾ ਰਾਹ ਪੱਧਰਾ ਹੋਇਆ ।

ਥੋਰੀ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਸਾਰੇ ਭਾਗੀਦਾਰਾਂ ਨਾਲ ਮੀਟਿੰਗਾਂ ਸਫ਼ਲ ਰਹੀਆਂ ਕਿਉਂਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਟਰਾਂਸਪੋਰਟੇਸ਼ਨ ਅਤੇ ਹੋਰ ਨਿਸ਼ਚਿਤ ਖਰਚਿਆਂ ਤੋਂ ਬਾਹਰ ਨਾ ਜਾਣ ਲਈ ਰਾਜ਼ੀ ਕਰ ਲਿਆ ਗਿਆ।

ਥੋਰੀ ਨੇ ਕਿਹਾ ਕਿ ਓਵਰਚਾਰਜਿੰਗ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੋਈ ਠੋਸ ਸ਼ਿਕਾਇਤ ਅਤੇ ਰਿਪੋਰਟ ਆਉਣ ‘ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਜਿਹੇ ਮਾਮਲਿਆਂ ਦੀ ਸੂਚਨਾ ਪ੍ਰਸ਼ਾਸਨ ਵੱਲੋਂ ਜਾਰੀ ਵਟਸਐਪ ਨੰਬਰ 95017-99068 ਰਾਹੀਂ ਕਰਨ ਦੀ ਜ਼ੋਰਦਾਰ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਮਾਮਲਿਆਂ ਵਿਚ 25000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ, ਜਿਨ੍ਹਾਂ ਦੇ ਆਧਾਰ ‘ਤੇ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।

ਜ਼ਿਲ੍ਹੇ ਵਿਚ ਪ੍ਰਤੀ ਕਿਊਬਿਕ ਫੁੱਟ ਦਰਾਂ :

ਜ਼ਿਲ੍ਹੇ ਵਿਚ ਨਿਰਧਾਰਤ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਸ਼ਹਿਰ ਵਿਚ 15 ਰੁਪਏ ਪ੍ਰਤੀ ਕਿਊਬਿਕ ਫੁੱਟ ਕੀਮਤ ਤੈਅ ਕੀਤੀ ਗਈ ਹੈ, ਜਿਸ ਵਿਚ ਗ੍ਰਾਹਕ ਦੇ ਟਿਕਾਣੇ ਤੱਕ ਆਵਾਜਾਈ ਦੇ ਖਰਚੇ ਸ਼ਾਮਲ ਨਹੀਂ ਹਨ।

ਇਸੇ ਤਰ੍ਹਾਂ ਫਿਲੌਰ, ਨਕੋਦਰ ਅਤੇ ਨੂਰਮਹਿਲ ਵਿੱਚ 11.50 ਪ੍ਰਤੀ ਕਿਊਬਿਕ ਫੁੱਟ, ਮਹਿਤਪੁਰ ਅਤੇ ਸ਼ਾਹਕੋਟ ਵਿਚ 11 ਪ੍ਰਤੀ ਕਿਊਬਿਕ ਫੁੱਟ, ਬਿਲਗਾ ਅਤੇ ਲੋਹੀਆਂ ਲਈ 12 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਗਿਆ ਹੈ।

ਜਦਕਿ ਗੁਰਾਇਆ ਅਤੇ ਕਰਤਾਰਪੁਰ (ਬਿਆਸ ਤੋਂ) ਲਈ 13 ਰੁਪਏ ਅਤੇ ਭੋਗਪੁਰ (ਬਿਆਸ ਤੋਂ) ਵਿੱਚ 14 ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਗਿਆ ਹੈ। ਆਦਮਪੁਰ ਅਤੇ ਅਲਾਵਲਪੁਰ ਵਿਚ ਵੀ ਰੇਤਾ 15 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ।

ਮੁੱਖ ਸਕੱਤਰ ਨੇ ਵਿਸ਼ੇਸ਼ ਤੌਰ ‘ਤੇ ਕੈਂਪ ਲਗਾ ਕੇ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕੋਵਿਡ-19 ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਵੀ ਲਿਆ।

ਟੀਵੀ ਪੰਜਾਬ ਬਿਊਰੋ

The post ਨਿਰਧਾਰਤ ਰੇਟਾਂ ‘ਤੇ ਰੇਤ ਦੀ ਉਪਲਬਧਤਾ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ appeared first on TV Punjab | Punjabi News Channel.

ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਉਪਲਬਧ ਕਰਵਾਉਣ ਕੱਢਿਆ ਡਰਾਅ
ਜਲੰਧਰ : ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਰੀ ਸਬਸਿਡੀ ‘ਤੇ ਉਪਲਬਧ ਕਰਵਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਲੰਧਰ ਸ੍ਰੀ ਰਣਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਕੱਢਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਲਈ ਆਪਣੇ ਬਿਨੈ ਪੱਤਰ ਵੈਬਸਾਈਟ ‘ਤੇ ਅਪਲੋਡ ਕਰਨ ਲਈ ਕਿਹਾ ਗਿਆ ਸੀ ਅਤੇ ਜ਼ਿਲ੍ਹਾ ਜਲੰਧਰ ਦੇ ਕੁੱਲ 1451 ਕਿਸਾਨਾਂ ਵੱਲੋਂ ਇਸ ਵੈਬਸਾਈਟ ਰਾਹੀਂ ਅਪਲਾਈ ਕੀਤਾ ਗਿਆ ਸੀ ।

ਉਨ੍ਹਾਂ ਅੱਗੇ ਦੱਸਿਆ ਕਿ ਲਾਭਪਤਰੀਆਂ ਵਿਚੋਂ 140 ਕਿਸਾਨਾਂ ਨੂੰ ਪੋਰਟਲ ਰਾਹੀਂ ਸੈਂਕਸ਼ਨ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ ਅਤੇ ਬਾਕੀ ਦੇ 1311 ਲਾਭਪਾਤਰੀਆਂ ਵਿਚੋਂ 1278 ਬਿਨੈਪੱਤਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ-ਵੱਖ ਕੈਟੇਗਰੀ ਅਧੀਨ ਅਤੇ ਉਪਲਬਧ ਬਜਟ ਅਨੁਸਾਰ ਇਸ ਡਰਾਅ ਵਿੱਚ ਸ਼ਾਮਿਲ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਿਨੈਪੱਤਰਾਂ ਵਿਚੋਂ 5 ਸਹਿਕਾਰੀ ਸਭਾਵਾਂ, 25 ਪੰਚਾਇਤਾਂ ਅਤੇ 131 ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਰੀਆਂ ਨੂੰ ਉਪਲਬਧ ਬਜਟ ਅਨੁਸਾਰ ਅੱਜ ਜ਼ਿਲਾ ਪੱਧਰੀ ਕਮੇਟੀ ਵੱਲੋਂ ਬਿਨਾਂ ਡਰਾਅ ਤੋਂ ਪ੍ਰਵਾਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ-ਨਾਲ ਬਾਕੀ ਦੇ 457 ਕਿਸਾਨ ਗਰੁੱਪਾਂ ਅਤੇ 660 ਵਿਅਕਤੀਗਤ ਕਿਸਾਨਾਂ ਦਾ ਕੰਪਿਊਟਰ ਰਾਹੀਂ ਡਰਾਅ ਕੱਢਿਆ ਗਿਆ।

ਡਾ. ਸਿੰਘ ਨੇ ਦੱਸਿਆ ਕਿ ਇਸ ਡਰਾਅ ਰਾਹੀਂ ਸਮੁੱਚੇ ਬਿਨੈਪੱਤਰਾਂ ਦੀ ਸੀਨੀਅਰਤਾ ਸੂਚੀ ਬਣਾ ਲਈ ਗਈ ਹੈ ਅਤੇ ਇਸ ਸੂਚੀ ਵਿਚੋਂ ਪੋਰਟਲ ਰਾਹੀਂ ਪ੍ਰਾਪਤ ਬਜਟ ਅਨੁਸਾਰ ਲਾਭਪਾਤਰੀਆਂ ਨੂੰ ਸੈਂਕਸ਼ਨ ਪੱਤਰ ਜਾਰੀ ਕੀਤਾ ਜਾਵੇਗਾ। ਡਰਾਅ ਵਿੱਚ ਸਫ਼ਲ ਕਿਸਾਨਾਂ ਵੱਲੋਂ ਨਿਰਧਾਰਿਤ ਮਸ਼ੀਨ ਦੀ ਖ਼ਰੀਦ ਉਪਰੰਤ ਵੈਰੀਫਿਕੇਸ਼ਨ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਵੱਲੋਂ 29 ਨਵੰਬਰ ਨੂੰ ਕੀਤੀ ਜਾਵੇਗੀ ਅਤੇ ਸਬਸਿਡੀ ਦੀ ਬਣਦੀ ਰਾਸ਼ੀ ਵੀ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਦੀਆਂ ਹਦਇਤਾਂ ਅਨੁਸਾਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਲੰਧਰ ਦੀ ਪ੍ਰਧਾਨਗੀ ਵਿੱਚ ਡਾ. ਮਨਿੰਦਰ ਸਿੰਘ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਡਾ. ਸੰਜੀਵ ਕਟਾਰੀਆਂ ਡਿਪਟੀ ਡਾਇਰੈਕਟਰ ਕੇ ਵੀ ਕੇ ਜਲੰਧਰ, ਸ੍ਰੀ ਜਤਿਨ ਡੀ ਡੀ ਐਮ ਨਾਬਾਰਡ ਕਿਸਾਨ ਗੁਰਦੇਵ ਸਿੰਘ ਲਾਲੀ ਅਤੇ ਹੋਰ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾ ਦੀ ਹਾਜ਼ਰੀ ਵਿਚ ਡਰਾਅ ਕੱਢੇ ਗਏ, ਜਿਸ ਦਾ ਸਾਰਾ ਵੇਰਵਾ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਭੇਜਿਆ ਗਿਆ ਹੈ।

ਇੰਜ. ਨਵਦੀਪ ਸਿੰਘ ਸਹਾਇਕ ਖੇਤੀਬਾੜੀ ਇੰਜ ਜਲੰਧਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਾਭਪਾਤਰੀ ਕਿਸਾਨਾਂ ਨੂੰ ਪੋਰਟਲ ਰਾਹੀਂ ਉਨ੍ਹਾਂ ਦੇ ਮੋਬਾਇਲ ਫੋਨ ‘ਤੇ ਮਸ਼ੀਨ ਦੀ ਖ਼ਰੀਦ ਸਬੰਧੀ ਸੁਨੇਹਾ ਭੇਜਿਆ ਜਾਵੇਗਾ। ਉਪਰੰਤ ਸਬੰਧਤ ਕਿਸਾਨ ਨੂੰ ਆਪਣੀ ਨਿਰਧਾਰਿਤ ਮਸ਼ੀਨ ਦੀ ਖ਼ਰੀਦ ਕਰਦੇ ਹੋਏ ਸਬੰਧਤ ਬਾਲਕ ਖੇਤੀਬਾੜੀ ਅਫ਼ਸਰ ਨੂੰ ਸੂਚਿਤ ਕਰਨਾ ਹੋਵੇਗਾ।

ਟੀਵੀ ਪੰਜਾਬ ਬਿਊਰੋ

The post ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਉਪਲਬਧ ਕਰਵਾਉਣ ਕੱਢਿਆ ਡਰਾਅ appeared first on TV Punjab | Punjabi News Channel.

ਵਿਸ਼ੇਸ਼ ਕੋਚਿੰਗ ਸਕੀਮ ਦੇ ਯੋਗ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਜਲੰਧਰ : ਨੈਸ਼ਨਲ ਕੈਰੀਅਰ ਸਰਵਿਸ ਸੈਂਟਰ, ਜਲੰਧਰ ਦੇ ਦਫ਼ਤਰ ਵਿਚ ਅੱਜ 2020-21 ਦੀ ਵਿਸ਼ੇਸ਼ ਕੋਚਿੰਗ ਸਕੀਮ ਦੇ ਯੋਗ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਲਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਹਰੇਕ ਪੜਾਅ ‘ਤੇ ਸਕਾਰਾਤਮਕ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸਕਾਰਾਤਮਕ ਸੋਚ ਦਾ ਧਾਰਨੀ ਬਣ ਕੇ ਜ਼ਿੰਦਗੀ ਦੇ ਕਈ ਮਸਲੇ ਆਸਾਨੀ ਨਾਲ ਹੱਲ ਕੀਤੇ ਜਾ ਸਕਦੇ ਹਨ।

ਇਸ ਮੌਕੇ ਸਰਟੀਫਿਕੇਟ ਵੰਡ ਪ੍ਰੋਗਰਾਮ ਤੋਂ ਇਲਾਵਾ ਵਿਦਿਆਰਥੀਆਂ ਲਈ “ਕੈਰੀਅਰ ਬਿਲਡਿੰਗ ਪ੍ਰੋਗਰਾਮ” ਵੀ ਕਰਵਾਇਆ ਗਿਆ, ਜਿਸ ਵਿਚ ਕਰੀਅਰ ਕਾਊਂਸਲਰ ਜਸਵੀਰ ਸਿੰਘ, ਜੋ ਕਿ ਪ੍ਰੋਗਰਾਮ ਦੇ ਮੋਟੀਵੇਸ਼ਨਲ ਸਪੀਕਰ ਸਨ, ਵੱਲੋਂ ਵੱਖ-ਵੱਖ ਤਕਨੀਕਾਂ ਅਤੇ ਵਿਧੀਆਂ ਨਾਲ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।

ਉਕਤ ਪ੍ਰੋਗਰਾਮ ਦਾ ਆਯੋਜਨ ਅਤੇ ਸੰਚਾਲਨ ਉਪ ਖੇਤਰੀ ਰੋਜ਼ਗਾਰ ਅਫਸਰ, ਨੈਸ਼ਨਲ ਕਰੀਅਰ ਸਰਵਿਸ ਸੈਂਟਰ, ਜਲੰਧਰ ਸ. ਗੁਰਦਿਆਲ ਚੰਦ ਵੱਲੋਂ ਕੀਤਾ ਗਿਆ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਹੋਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸਫ਼ਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨ ‘ਤੇ ਜ਼ੋਰ ਦਿੱਤਾ।

ਗੁਰਦਿਆਲ ਚੰਦ ਨੇ ਇਹ ਵੀ ਦੱਸਿਆ ਕਿ ਇਹ ਕੇਂਦਰ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ ਐਜੂਕੇਸ਼ਨਲ ਵੈਲਿਯੂ ਦੀਆਂ ਮੁਫ਼ਤ ਸਲਾਨਾ ਸਕੀਮਾਂ ਨਾਲ ਸਬੰਧਤ ਹੈ, ਜਿਸ ਵਿਚ ਵਿਸ਼ੇਸ਼ ਕੋਚਿੰਗ ਸਕੀਮ ਸ਼ਾਮਲ ਹਨ, ਜਿਨ੍ਹਾਂ ਦੀ ਕਰੀਅਰ ਪੱਖੋਂ ਬਹੁਤ ਮਹੱਤਤਾ ਹੈ। ਅਗਲਾ ਕੋਰਸ ਦਸੰਬਰ, 2021 ਦੇ ਪਹਿਲੇ ਹਫ਼ਤੇ ਦੌਰਾਨ ਸ਼ੁਰੂ ਹੋ ਜਾ ਰਿਹਾ ਹੈ, ਜਿਸ ਦਾ ਐਸ.ਸੀ./ਐਸ.ਟੀ. ਸ਼੍ਰੇਣੀ ਦੇ ਚਾਹਵਾਨ ਲਾਭ ਲੈ ਸਕਦੇ ਹਨ।

ਟੀਵੀ ਪੰਜਾਬ ਬਿਊਰੋ

The post ਵਿਸ਼ੇਸ਼ ਕੋਚਿੰਗ ਸਕੀਮ ਦੇ ਯੋਗ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ appeared first on TV Punjab | Punjabi News Channel.