Manpreet Badal Archives - TV Punjab | Punjabi News Channel

ਜ਼ਿਮਨੀ ਚੋਣਾਂ: ‘ਆਪ’ ਤੋਂ ਬਾਅਦ ਭਾਜਪਾ ਵੱਲੋਂ ਵੀ ਉਮੀਦਵਾਰਾਂ ਦੀ ਸੂਚੀ ਜਾਰੀ
ਡੈਸਕ-  ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਇਸ ਤੋਂ ਪਹਿਲਾਂ  ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹਿ ਚੁੱਕੇ ਹਨ ਤੇ ਇਸੇ ਸਾਲ ਅਗਸਤ ਮਹੀਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।

The post ਜ਼ਿਮਨੀ ਚੋਣਾਂ: ‘ਆਪ’ ਤੋਂ ਬਾਅਦ ਭਾਜਪਾ ਵੱਲੋਂ ਵੀ ਉਮੀਦਵਾਰਾਂ ਦੀ ਸੂਚੀ ਜਾਰੀ appeared first on TV Punjab | Punjabi News Channel.

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਰਾਹਤ, 15 ਫਰਵਰੀ ਤੱਕ ਮਿਲੀ ਅੰਤਰਿਮ ਜ਼ਮਾਨਤ
ਡੈਸਕ- ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਰਾਹਤ ਦਿੱਤੀ ਗਈ ਹੈ। ਧੋਖਾਧੜੀ, ਜਾਲਸਾਜੀ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 24ਸਤੰਬਰ ਨੂੰ ਦਰਜ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ 15 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਗਾਊਂ ਜ਼ਮਾਨਤ ਦੀ ਮੰਗ ‘ਤੇ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।

ਵਿਜੀਲੈਂਸ ਨੇ 24 ਸਤੰਬਰ ਨੂੰ ਬਠਿੰਡਾ ਦੇ ਪਲਾਟ ਵੰਡ ਨਾਲ ਜੁੜੇ ਮਾਮਲੇ ਵਿਚ ਮਨਪ੍ਰੀਤ ਬਾਦਲ ਖਿਲਾਫ ਕੇਸ ਦਰਜ ਕੀਤਾ ਸੀ। ਵਿਜੀਲੈਂਸ ਉਨ੍ਹਾਂ ਦੀ ਭਾਲ ਵਿਚ 6 ਸੂਬਿਆਂ ਵਿਚ ਦਬਿਸ਼ ਦੇ ਚੁੱਕੀ ਹੈ। ਚੰਡੀਗੜ੍ਹ ਵਿਚ ਵੀ ਉਨ੍ਹਾਂ ਦੇ ਘਰ ‘ਤੇ ਵੀ ਛਾਪਾ ਮਾਰਿਆ ਸੀ ਪਰ ਉਥੇ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਵਿਜੀਲੈਂਸ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ ਜਿਸ ਵਿਚ ਬਠਿੰਡਾ ਵਿਚ ਇਕ ਥਾਂ ‘ਤੇ ਜਾਇਦਾਦ ਦੀ ਖਰੀਦ ਵਿਚ ਬੇਨਿਯਮੀ ਦਾ ਦੋਸ਼ ਲਗਾਇਆ ਗਿਆ ਸੀ।

ਮਨਪ੍ਰੀਤ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਹੈ ਕਿ ਐੱਫਆਈਆਰ ਉਸੇ ਦੀ ਕੜੀ ਹੈ ਜਿਸ ਵਿਚ ਮੌਜੂਦਾ ਸਰਕਾਰ ਉਨ੍ਹਾਂ ਲੋਕਾਂ ਨੂੰ ਜੇਲ੍ਹ ਵਿਚ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋਕਿਸੇ ਨਾ ਕਿਸੇ ਪਿਛਲੀ ਸਰਕਾਰ ਨਾਲ ਜੁੜੇ ਰਹੇ ਹਨ। ਪਟੀਸ਼ਨਰ ਨੇ ਕਿਹਾ ਕਿ ਸੂਬਾ ਏਜੰਸੀਆਂ ਨੂੰ ਆਜ਼ਾਦ ਤੌਰ ‘ਤੇ ਕੰਮ ਕਰਨ ਦੀ ਇਜਾਜ਼ਤ ਦੇਣ ਦੀ ਥਾਂ ਵਿਅਕਤੀਗਤ ਉੇਦੇਸ਼ ਨੂੰ ਪੂਰਾ ਕਰਵਾਉਣ ਲਈ ਉਨ੍ਹਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ। ਪਟੀਸ਼ਨਰ ਨੇ ਖੁਦ ਨੂੰ ਨਿਰਦੋਸ਼ ਤੇ ਬਦਲੇ ਦੀ ਸਿਆਸੀ ਭਾਵਨਾ ਦਾ ਸ਼ਿਕਾਰ ਦੱਸਿਆ ਹੈ।

The post ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਰਾਹਤ, 15 ਫਰਵਰੀ ਤੱਕ ਮਿਲੀ ਅੰਤਰਿਮ ਜ਼ਮਾਨਤ appeared first on TV Punjab | Punjabi News Channel.

ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਭੇਜਿਆ ਸੰਮਨ, ਹੋਣਾ ਪਵੇਗਾ ਪੇਸ਼
ਡੈਸਕ- ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ  ਨੂੰ ਵਿਜੀਲੈਂਸ ਨੇ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੇ ਮਨਪ੍ਰੀਤ ਨੂੰ 31 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਮਨਪ੍ਰੀਤ ਬਾਦਲ ਇਸ ਧੋਖਾਧੜੀ ਦੇ ਮਾਮਲੇ ‘ਚ ਅੰਤਰਿਮ ਜ਼ਮਾਨਤ ‘ਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 23 ਅਕਤੂਬਰ ਨੂੰ ਬੁਲਾਇਆ ਗਿਆ ਸੀ ਪਰ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਏ।

ਪੀਜੀਆਈ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਬੈੱਡ ਰੈਸਟ ਲਈ ਸਰਟੀਫਿਕੇਟ ਦਿੱਤਾ ਸੀ। ਜਿਸ ਨੂੰ ਉਨ੍ਹਾਂ ਨੇ ਵਿਜੀਲੈਂਸ ਨੂੰ ਭੇਜ ਦਿੱਤਾ। ਹਾਈਕੋਰਟ ਦੇ ਹੁਕਮਾਂ ‘ਤੇ ਮਨਪ੍ਰੀਤ ਨੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਕੋਲ ਜਮ੍ਹਾ ਕਰਵਾ ਦਿੱਤਾ ਹੈ।

ਮਨਪ੍ਰੀਤ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿੱਠ ਦੀ ਬਿਮਾਰੀ ਤੋਂ ਪੀੜਤ ਹਨ। ਰੀੜ੍ਹ ਦੀ ਹੱਡੀ ਦੀ ਸਮੱਸਿਆ ਕਾਰਨ ਦਰਦ ਹੁੰਦਾ ਹੈ ਜਿਸ ਕਾਰਨ ਉਹ ਤੁਰਨ-ਫਿਰਨ ਤੋਂ ਅਸਮਰੱਥ ਹਨ। ਹੁਣ ਦੁਬਾਰਾ ਬੁਲਾਏ ਜਾਣ ‘ਤੇ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਣ ‘ਤੇ ਸ਼ੱਕ ਹੈ ਕਿਉਂਕਿ ਮਨਪ੍ਰੀਤ ਬਾਦਲ ਦੇ ਵਕੀਲ ਨੇ ਵੀ ਵਿਜੀਲੈਂਸ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮਦਦ ਨਾਲ 1560 ਗਜ਼ ਦਾ ਪਲਾਟ ਖਰੀਦਣ ਦੇ ਦੋਸ਼ ਹੇਠ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪੰਜ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਇਸ ਮਾਮਲੇ ਵਿੱਚ ਪਲਾਟ ਦੀ ਬੋਲੀ ਲਗਾਉਣ ਵਾਲੇ ਤਿੰਨ ਨਿੱਜੀ ਵਿਅਕਤੀ ਹੋਟਲ ਮਾਲਕ ਰਾਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਅਤੇ ਇੱਕ ਠੇਕੇਦਾਰ ਦਾ ਮੁਲਾਜ਼ਮ ਅਮਨਦੀਪ ਹੁਣ ਗ੍ਰਿਫ਼ਤਾਰੀ ਮਗਰੋਂ ਜੇਲ੍ਹ ਵਿੱਚ ਹਨ, ਜਿਨ੍ਹਾਂ ਦੀ ਜ਼ਮਾਨਤ ਪਟੀਸ਼ਨ ਬਠਿੰਡਾ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਇਸ ਕੇਸ ਵਿੱਚ ਸ਼ਾਮਲ ਸਾਬਕਾ ਬੀਡੀਏ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸੁਪਰਡੈਂਟ ਪੰਕਜ ਕਾਲੀਆ ਬਿਨਾਂ ਸ਼ੱਕ ਵਿਜੀਲੈਂਸ ਦੀ ਪਕੜ ਤੋਂ ਦੂਰ ਹਨ ਪਰ ਬਠਿੰਡਾ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ। ਹੁਣ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ।

The post ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਭੇਜਿਆ ਸੰਮਨ, ਹੋਣਾ ਪਵੇਗਾ ਪੇਸ਼ appeared first on TV Punjab | Punjabi News Channel.

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਡੈਸਕ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ‘ਤੇ ਪਰਚਾ ਦਰਜ ਕੀਤਾ ਗਿਆ ਸੀ। ਇਹ ਗਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ।ਇਸ ਵਿਚ ਸਰਕਾਰ ਨੂੰ 64 ਲੱਖ ਦਾ ਚੂਨਾ ਲਾਉਣ ਦੇ ਇਲਜ਼ਾਮ ਸੀ। ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਪਿਛਲੇ ਦਿਨਾਂ ਤੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਹੁਣ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

The post ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ appeared first on TV Punjab | Punjabi News Channel.

ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ‘ਚ ਵਿਜੀਲੈਂਸ, ਚਾਹਲ ਦਾ ਨਾਂ ਸ਼ਾਮਿਲ
ਡੈਸਕ- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਆਉਣ ਵਾਲੇ ਸਮੇਂ ‘ਚ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਪੰਜਾਬ ਵਿਜੀਲੈੈਂਸ ਇਹਨਾਂ ਖਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕਰਨ ਜਾਰ ਰਹੀ ਹੈ। ਕਾਫ਼ੀ ਭਾਲ ਕਰਨ ਤੋਂ ਬਾਅਦ ਹੁਣ ਦੋਵਾਂ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਤੋਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਕਰਵਾਉਣ ਲਈ ਰਸਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਵਿਜੀਲੈਂਸ ਬਿਊਰੋ ਨੇ ਪਲਾਟ ਘੁਟਾਲੇ ਨਾਲ ਸਬੰਧਤ 65 ਲੱਖ ਰੁਪਏ ਦੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮਨਪ੍ਰੀਤ ਬਾਦਲ ਨੂੰ ਘੇਰਨ ਲਈ ਨਵੀਂ ਰਣਨੀਤੀ ਘੜੀ ਹੈ। ਵਿਜੀਲੈਂਸ ਹੁਣ ਉਸ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਰਹੀ ਹੈ। ਵਿਜੀਲੈਂਸ ਜਲਦ ਹੀ ਅਦਾਲਤ ਦਾ ਰੁਖ ਕਰਨ ਜਾ ਰਹੀ ਹੈ।

ਹਾਲਾਂਕਿ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਦੂਜੇ ਪਾਸੇ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਪਟੀਸ਼ਨ ਰੱਦ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ ਵਿਜੀਲੈਂਸ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਮੰਗ ਕਰੇਗੀ।ਮਨਪ੍ਰੀਤ ਸਿੰਘ ਬਾਦਲ ਪਿਛਲੇ ਇਕ ਹਫ਼ਤੇ ਤੋਂ ਫ਼ਰਾਰ ਚੱਲ ਰਹੇ ਹਨ।ਮਨਪ੍ਰੀਤ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਧੋਖਾਧੜੀ ਤੇ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੈਪਟਨ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਖ਼ਿਲਾਫ਼ ਬੀਤੇ ਅਗਸਤ ਮਹੀਨੇ ‘ਚ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਚਾਹਲ ਮਾਮਲਾ ਦਰਜ ਹੋਣ ਤੋਂ ਬਾਅਦ ਲਗਾਤਾਰ ਰੂਪੋਸ਼ ਚੱਲ ਰਹੇ ਹਨ। ਵਿਜੀਲੈਂਸ ਬਿਊਰੋ ਵੱਲੋਂ ਚਾਹਲ ਨੂੰ ਫੜਨ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਦੇਸ਼ ਵਿਚ ਹੀ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

The post ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ‘ਚ ਵਿਜੀਲੈਂਸ, ਚਾਹਲ ਦਾ ਨਾਂ ਸ਼ਾਮਿਲ appeared first on TV Punjab | Punjabi News Channel.