● On air now · ਟੀਵੀ ਪੰਜਾਬ

Punjabi News · Since 2013

Breaking

ਤਰਨਤਾਰਨ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਡੈਸਕ- ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਨੌਸ਼ਹਿਰਾ ਪਨੂੰਆਂ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਮਹੀਨੇ ਪਹਿਲਾਂ…


ਡੈਸਕ- ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਨੌਸ਼ਹਿਰਾ ਪਨੂੰਆਂ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇੱਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਮ੍ਰਿਤਕ ਦੀ ਪਹਿਚਾਣ ਪਿੰਡ ਨੌਸ਼ਹਿਰਾ ਪਨੂੰਆਂ ਨਿਵਾਸੀ ਸੁਖਵਿੰਦਰ ਸਿੰਘ ਨੋਨੀ ਵੱਜੋਂ ਹੋਈ ਮ੍ਰਿਤਕ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਕਬੱਡੀ ਖਿਡਾਰੀ ਦਾ ਕਤਲ ਕਿਸ ਨੇ ਤੇ ਕਿਨ੍ਹਾਂ ਕਾਰਨਾਂ ਕਰਕੇ ਕੀਤਾ, ਇਹ ਗੱਲ ਅਜੇ ਤੱਕ ਸਪੱਸ਼ਟ ਨਹੀਂ ਹੋ ਪਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੁਖਵਿੰਦਰ ਦੀ ਕਿਸੇ ਨਾਲ ਨਹੀਂ ਸੀ ਵੈਰ-ਵਿਰੋਧਤਾ: ਪਰਿਵਾਰ ਮੈਂਬਰ
ਮ੍ਰਿਤਕ ਸੁਖਵਿੰਦਰ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਉਸਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਨਾ ਕਿਸੇ ਕਿਸਮ ਦਾ ਨਸ਼ਾ ਕਰਦਾ ਸੀ ਤਾ ਨਾ ਹੀ ਪਿੰਡ ਵਿੱਚ ਕਿਸੇ ਨਾਲ ਉਸ ਦੀ ਵੈਰ-ਵਿਰੋਧਤਾ ਸੀ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਦੀ ਜਗ੍ਹਾ ਦੇ ਆਸ-ਪਾਸ ਦੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਅਜੇ ਤੱਕ ਕਾਤਲਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਤਲ ਕਿਸ ਨੇ ਤੇ ਕਿਉਂ ਕੀਤਾ, ਜਾਚ ਕਰਕੇ ਜਲਦੀ ਹੀ ਪਤਾ ਲਗਾਇਆ ਜਾਵੇਗਾ।


Filed under