TV Punjab | Punjabi News Channel

ਏਅਰਪੋਰਟ ‘ਤੇ ਡਿਊਟੀ ਦੇਣਗੇ ਸਰਕਾਰੀ ਅਧਿਆਪਕ, ਸਰਕਾਰ ਨੇ ਜਾਰੀ ਕੀਤੇ ਹੁਕਮ

Facebook
Twitter
WhatsApp
Copy Link

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਗੰਭੀਰਤਾ ਦਿਖਾਉਂਦੇ ਹੋਏ ਵੱਡਾ ਫੈਸਲਾ ਲਿਆ ਹੈ। ਇਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਰਹਿਣਗੇ ਤਾਂ ਜੋ ਏਅਰਪੋਰਟ ‘ਤੇ ਯਾਤਰੀਆਂ ਵੱਲੋਂ ਕੋਵਿਡ ਗਾਈਡਲਾਈਨ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਸਰਦੀਆਂ ਦੀਆਂ ਛੁੱਟੀਆਂ ਕਾਰਨ ਦਿੱਲੀ ਵਿੱਚ ਸਕੂਲ ਬੰਦ ਰਹਿਣਗੇ । ਅਜਿਹੀ ਸਥਿਤੀ ਵਿੱਚ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਤੋਂ ਬਚਾਅ ਦੇ ਲਈ ਗਾਈਡਲਾਈਨ ਦਾ ਪਾਲਣ ਕਰਵਾਉਣ ਦੇ ਲਈ ਅਧਿਆਪਕਾਂ ਦੀ ਤਾਇਨਾਤੀ ਹੋਵੇਗੀ।

ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਦੀ ਛੁੱਟੀ ਰਹੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਨਹੀਂ ਹੋਵੇਗਾ । ਦੱਸ ਦਈਏ ਕਿ ਜਦੋਂ ਤੋਂ ਦਿੱਲੀ ਏਅਰਪੋਰਟ ‘ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕੋਰੋਨਾ ਸੰਕਰਮਿਤ ਪਾਏ ਜਾ ਚੁੱਕੇ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਪਹਿਲ ਇਸ ਲਈ ਕੀਤੀ ਹੈ ਕਿ ਏਅਰਪੋਰਟ ਦੇ ਬਾਹਰ ਆਮ ਲੋਕਾਂ ਵਿੱਚ ਘੁਲਣ-ਮਿਲਣ ‘ਤੇ ਕੋਰੋਨਾ ਦੇ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ ਪਹਿਲ ਕੀਤੀ ਗਈ ਹੈ।

ਡਿਸਟ੍ਰਿਕਟ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਡੀਐਮ ਪੱਛਮੀ ਨੇ ਜ਼ਿਲ੍ਹਾ ਇਹ ਹੁਕਮ ਜਾਰੀ ਕੀਤਾ ਹੈ। ਕੁੱਲ 16 ਦਿਨਾਂ ਤੱਕ ਵੱਖ-ਵੱਖ ਸ਼ਿਫਟਾਂ ਵਿੱਚ 85 ਅਧਿਆਪਕਾਂ ਦੀ ਡਿਊਟੀ ਲੱਗੇਗੀ । ਦਰਅਸਲ, ਕੁਝ ਦੇਸ਼ਾਂ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਅਧਿਕਾਰੀ ਖੁਦ ਇੱਥੋਂ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ । ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਗਲਵਾਰ ਨੂੰ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਜਾਵੇਗੀ।

Exit mobile version