ਅਧਿਆਪਕ ਸਿਰਫ ਪੜ੍ਹਾਈ ਦਾ ਕੰਮ ਕਰਨਗੇ : ਕੇਜਰੀਵਾਲ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਜੇਕਰ ਉਹ ਨਹੀਂ ਕਰਦੇ ਤਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ‘ਤੇ ਇਸ ਦਾ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ ਪੜ੍ਹਾਈ ਦਾ ਕੰਮ ਕਰਨਗੇ, ਬਾਕੀ ਕੰਮਾਂ ਤੋਂ ਤੁਰੰਤ ਫਾਰਗ ਕੀਤਾ ਜਾਵੇਗਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਅਧਿਆਪਕਾਂ ਲਈ ਮੈਡੀਕਲ ਕੈਸ਼ਲੈੱਸ ਵਿਵਸਥਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਨੇਤਾ ਤੇ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਸਿਖਿਆ ਬਾਰੇ ਅੱਜ ਨਕਲੀ ਅੰਕੜੇ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਅਧਿਆਪਕਾਂ ‘ਤੇ ਲਾਠੀਚਾਰਜ ਹੋਇਆ ਇਸੇ ਕਰਕੇ ਦਸਵੀਂ ਤੋਂ ਬਾਅਦ ਨੌਜਵਾਨ ਵਿਦੇਸ਼ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਅੱਜ ਸਕੂਲ ਖ਼ਾਲੀ ਹਨ ਤੇ ਸਕੂਲ ਦੇ ਬਾਹਰ ਪਾਣੀ ਵਾਲੀ ਟੈਂਕੀ ਅਧਿਆਪਕਾਂ ਨਾਲ ਭਰੀ ਪਈ ਹੈ।

ਸਿਰਫ਼ ਸਕੂਲ ਦੇ ਬਾਹਰ ਲਿਖਣ ਨਾਲ ਸਕੂਲ ਸਮਾਰਟ ਨਹੀਂ ਹੋ ਜਾਂਦਾ। ਮਾਨ ਨੇ ਕਿਹਾ ਕਿ ਅੱਜ ਪੰਜਾਬ ਨੇ ਆਉਣ ਵਾਲੇ ਪੰਜ ਸਾਲ ਦੇ ਭਵਿੱਖ ਦਾ ਫ਼ੈਸਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦਾ ਆਧਾਰ ਸਿੱਖਿਆ ਹੁੰਦੀ ਹੈ। ਮੈਂ ਖ਼ੁਦ ਇਕ ਅਧਿਆਪਕ ਦਾ ਪੁੱਤਰ ਹਾਂ।

ਟੀਵੀ ਪੰਜਾਬ ਬਿਊਰੋ