ਕੈਨੇਡੀ ਸਟੇਸ਼ਨ ’ਤੇ ਹੋਈ ਗੋਲੀਬਾਰੀ, 16 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ

Toronto- ਟੋਰਾਂਟੋ ਦੇ ਕੈਨੇਡੀ ਸਟੇਸ਼ਨ ’ਤੇ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ’ਚ ਇੱਕ ਨੌਜਵਾਨ ਜ਼ਖ਼ਮੀ ਹੋ ਗਈ। ਟੋਰਾਂਟੋ ਪੁਲਿਸ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਟੋਰਾਂਟੋ ਪੁਲਿਸ ਨੇ ਮੁਤਬਾਕ ਸੋਮਵਾਰ ਦੁਪਹਿਰ ਕਰੀਬ 3 ਵਜੇ ਉਨ੍ਹਾਂ ਨੂੰ ਸਕਾਰਬੋਰੋ ਦੇ ਟੀਟੀਸੀ ਲਾਈਨ 2 ਸਟੇਸ਼ਨ ’ਤੇ ਗੋਲੀਬਾਰੀ ਦੀ ਸੂਚਨਾ ਮਿਲੀ।
ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਲੋਰੀ ਕਰੇਨਬਰਗ ਨੇ ਕਿਹਾ ਕਿ ਪੁਲਿਸ ਨੂੰ ਮੌਕੇ ’ਤੇ ਕਿਸੇ ਪੀੜਤ ਜਾਂ ਗੋਲੀਬਾਰੀ ਦੇ ਸਬੂਤ ਦਾ ਪਤਾ ਨਹੀਂ ਮਿਲਿਆ ਪਰ ਇਹ ਸਪੱਸ਼ਟ ਸੀ ਕਿ ਝਗੜਾ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਅੱਧੇ ਘੰਟੇ ਬਾਅਦ, ਇੱਕ 16 ਸਾਲ ਦੇ ਲੜਕੇ ਨੇ ਪੁਲਿਸ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਉਸ ਨੂੰ ਸਟੇਸ਼ਨ ’ਤੇ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਹ ਆਪਣੀ ਰਿਹਾਇਸ਼ ਵੱਲ ਜਾ ਰਿਹਾ ਹੈ। ਕਰੇਨਬਰਗ ਨੇ ਦੱਸਿਆ ਕਿ ਮੌਕੇ ’ਤੇ ਪਹੁੰਚੇ ਪੈਰਾਮੈਡਿਕਸ ਨੇ ਉਸ ਦਾ ਇਲਾਜ ਕੀਤਾ ਅਤੇ ਗੰਭੀਰ ਹਾਲਤ ਦੇ ਚੱਲਦਿਆਂ ਉਸ ਨੂੰ ਹਸਪਤਾਲ ਪਹੁੰਚਾਇਆ।
ਉਨ੍ਹਾਂ ਦੱਸਿਆ ਕਿ ਪੁਲਿਸ ਇੱਕ ਸ਼ੱਕੀ ਦਾ ਵੇਰਵਾ ਮੌਜੂਦ ਹੈ ਅਤੇ ਉਸ ਦੀ ਉਮਰ 20 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਮਗਰੋਂ ਸ਼ੱਕੀ ਕਿੱਧਰ ਗਿਆ। ਕਰੇਨਬਰਗ ਨੇ ਕਿਹਾ ਕਿ ਜਾਂਚ ਅਜੇ ਮੁੱਢਲੇ ਪੜਾਅ ’ਚ ਹੈ ਅਤੇ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਸ਼ੱਕੀ ਅਤੇ ਪੀੜਤ ਵਿਚਾਲੇ ਕੋਈ ਸੰਬੰਧ ਹੈ ਜਾਂ ਨਹੀਂ।