ਮੁੰਬਈ : ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੇ ਬੋਰੀਵਲੀ ਇਲਾਕੇ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਬੋਰੀਵਲੀ ਵਿਚ ਇਕ ਇਮਾਰਤ ਦੀ ਸੱਤਵੀਂ ਮੰਜ਼ਿਲ ਵਿਚ ਭਿਆਨਕ ਅੱਗ ਲੱਗੀ ਹੈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ’ ਤੇ ਪਹੁੰਚੇ।
ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਵੱਡੀ ਪੱਧਰ ‘ਤੇ ਲੱਗੀ ਅੱਗ ਨੂੰ ਬੁਝਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪਤਾ ਲੱਗਾ ਹੈ ਕਿ ਆਪਰੇਸ਼ਨ ਦੌਰਾਨ ਇਕ ਫਾਇਰ ਫਾਈਟਰ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਟੀਵੀ ਪੰਜਾਬ ਬਿਊਰੋ
Filed under

