TV Punjab | Punjabi News Channel

ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਤਵਾਦੀ ਦੀ ਮੌਤ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵੱਲੋਂ ਇਹ ਕਰਵਾਈ ਉਸ ਵਕਤ ਅਮਲ ਵਿਚ ਲਿਆਂਦੀ ਗਈ, ਜਦੋਂ ਉਕਤ ਅੱਤਵਾਦੀ ਨੇ ਆਮ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮਾਰ ਦਿੱਤਾ। ਅਧਿਕਾਰੀਆਂ ਨੂੰ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਸ਼ਵਾ ਪਿੰਡ ਦੀ ਘੇਰਾਬੰਦੀ ਕਰ ਲਈ ਹੈ। ਪੁਲਿਸ ਅਨੁਸਾਰ ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਕਿ ਉਹ ਕਿਸ ਜਥੇਬੰਦੀ ਨਾਲ ਸਬੰਧਤ ਹੈ। ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

Exit mobile version