● On air now · ਟੀਵੀ ਪੰਜਾਬ

Punjabi News · Since 2013

Breaking

ਸਿੰਘੂ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਮਿਲੀ ਨੌਜਵਾਨ ਦੀ ਲਾਸ਼

ਸੋਨੀਪਤ : ਸਿੰਘੂ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਕੇ ਉਸ ਦੀ ਲਾਸ਼ ਬੈਰੀਕੇਡ ਨਾਲ ਟੰਗ ਦਿੱਤੀ ਗਈ ਹੈ। ਕਤਲ ਕੀਤੇ ਗਏ ਨੌਜਵਾਨ ਦੀ ਉਮਰ 35 ਸਾਲ…


ਸੋਨੀਪਤ : ਸਿੰਘੂ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਕੇ ਉਸ ਦੀ ਲਾਸ਼ ਬੈਰੀਕੇਡ ਨਾਲ ਟੰਗ ਦਿੱਤੀ ਗਈ ਹੈ। ਕਤਲ ਕੀਤੇ ਗਏ ਨੌਜਵਾਨ ਦੀ ਉਮਰ 35 ਸਾਲ ਦੇ ਲਗਭਗ ਹੈ।

ਨੌਜਵਾਨ ਦੇ ਸਰੀਰ ‘ਤੇ ਕੱਟ-ਵੱਢ ਦੇ ਨਿਸ਼ਾਨ ਹਨ ਤੇ ਉਸ ਦਾ ਗੁੱਟ ਵੱਢਿਆ ਹੋਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਇਸ ਘਟਨਾ ਬਾਰੇ ਡੀ.ਐਸ.ਪੀ. ਹੰਸਰਾਜ ਦਾ ਕਹਿਣਾ ਹੈ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਇਕ ਲਾਸ਼ ਮਿਲੀ ਜਿਸ ਦਾ ਇਕ ਹੱਥ ਅਤੇ ਲੱਤ ਕੱਟੀ ਹੋਈ ਸੀ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਤਲ ਲਈ ਕੌਣ ਜ਼ਿੰਮੇਵਾਰ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿਚ ਨਿਹੰਗ ਇਸ ਘਟਨਾ ਦੀ ਜਿੰਮੇਵਾਰੀ ਲੈਂਦੇ ਨਜ਼ਰ ਆ ਰਹੇ ਹਨ। ਨਿਹੰਗਾਂ ਵੱਲੋਂ ਉਕਤ ਨੌਜਵਾਨ ‘ਤੇ ਬੇਅਦਬੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਡੀ.ਐਸ.ਪੀ. ਹੰਸਰਾਜ ਦਾ ਕਹਿਣਾ ਹੈ ਕਿ ਵਾਇਰਲ ਵੀਡੀਓ ਜਾਂਚ ਦਾ ਵਿਸ਼ਾ ਹੈ।

ਟੀਵੀ ਪੰਜਾਬ ਬਿਊਰੋ


Filed under