● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਮਿਲੇ

ਸੁਨਾਮ : ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ…


ਸੁਨਾਮ : ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੀਤ ਸਿੰਘ, ਗਿਆਨ ਸਿੰਘ, ਰਣਜੀਤ ਕੌਰ, ਜੀਤ ਸਿੰਘ ਪੁੱਤਰ ਬਚਨ ਸਿੰਘ, ਮੋਹਨ ਸਿੰਘ, ਸ਼ਾਮ ਸਿੰਘ, ਗੁਰਮੀਤ ਸਿੰਘ ਅਤੇ ਮਲਕੀਤ ਸਿੰਘ (ਸਾਰੇ ਸੁਨਾਮ ਵਾਸੀ) ਸ਼ਾਮਲ ਸਨ।

ਇਸ ਦੌਰਾਨ ਸਥਾਨਕ ਕਾਂਗਰਸੀ ਨੇਤਾ ਦਮਨ ਥਿੰਦ ਬਾਜਵਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਤੇ ਸਭਿੱਆਚਾਰਕ ਮਾਮਲੇ ਕਵੰਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ, ਡੀ.ਆਈ.ਜੀ. ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ


Filed under