ਭਾਰਤੀ ਮਹਿਲਾ ਹਾਕੀ ਟੀਮ ਦੀ ਪਹਿਲੀ ਜਿੱਤ

ਟੋਕੀਓ : ਟੋਕੀਓ ਉਲੰਪਿਕ ‘ਚ ਅੱਜ ਦਾ ਦਿਨ ਭਾਰਤੀ ਮਹਿਲਾਵਾਂ ਲਈ ਸ਼ੁਭ ਰਿਹਾ। ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ ਮਾਤ ਦਿੱਤੀ ਹੈ। ਭਾਰਤੀ ਮਹਿਲਾ ਹਾਕੀ ਟੀਮ ਦੀ ਇਹ ਪਹਿਲੀ ਜਿੱਤ ਹੈ।

ਭਾਰਤ ਲਈ ਇਕ ਹੋਰ ਮੈਡਲ ਪੱਕਾ

ਟੋਕੀਓ ਉਲੰਪਿਕ ‘ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਇਸ ਤਰਾਂ ਨਾਲ ਭਾਰਤ ਲਈ ਇਕ ਹੋਰ ਮੈਡਲ ਪੱਕਾ ਹੋ ਗਿਆ ਹੈ। ਲਵਲੀਨਾ ਨੇ 69 ਕਿੱਲੋ ਭਾਰ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ।

ਦੀਪਿਕਾ ਕੁਮਾਰੀ ਮਹਿਲਾ ਸਿੰਗਲਜ਼ ਦੇ ਕੁਆਟਰ ਫਾਈਨਲ ਵਿਚ

ਦੁਨੀਆ ਦੀ ਨੰਬਰ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸਾਬਕਾ ਵਿਸ਼ਵ ਚੈਂਪੀਅਨ ਰੂਸੀ ਉਲੰਪਿਕ ਕਮੇਟੀ ਦੀ ਸੇਨੀਆ ਪੇਰੋਵਾ ਨੂੰ ਰੋਮਾਂਚਕ ਸ਼ੂਟ ਆਫ਼ ਵਿਚ ਹਰਾ ਕੇ ਟੋਕੀਓ ਉਲੰਪਿਕ ਮਹਿਲਾ ਸਿੰਗਲਜ਼ ਦੇ ਕੁਆਟਰ ਫਾਈਨਲ ਵਿਚ ਸਥਾਨ ਬਣਾ ਲਿਆ ਹੈ।

ਟੀਵੀ ਪੰਜਾਬ ਬਿਊਰੋ