ਨਹਿਰੂ ਯੁਵਾ ਕੇਂਦਰ ਸੰਗਠਨ ਨੇ ਸਵੱਛਤਾ ਸੰਕਲਪ ਸਮਾਰੋਹ ਕਰਵਾਇਆ

ਜਲੰਧਰ : ਨਹਿਰੂ ਯੁਵਾ ਕੇਂਦਰ ਜਲੰਧਰ ਨੇ ਸਵੱਛਤਾ ਪਖਵਾੜੇ ਦੇ ਹਿੱਸੇ ਵਜੋਂ ਸਵੱਛਤਾ ਸੰਕਲਪ ਸਮਾਰੋਹ ਦਾ ਆਯੋਜਨ ਕੀਤਾ। ਜ਼ਿਲ੍ਹਾ ਯੁਵਾ ਅਧਿਕਾਰੀ ਨਿਤਿਆਨੰਦ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਯੁਵਕ ਸੇਵਾਵਾਂ ਕਲੱਬ ਮਾਸਟਰ ਤਾਰਾ ਸਿੰਘ ਨਗਰ ਵੱਲੋਂ ਕੀਤਾ ਗਿਆ।

ਪ੍ਰੋਗਰਾਮ ਵਿਚ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਭਾਗੀਦਾਰਾਂ ਨੇ ਸਵੱਛਤਾ ਦੀ ਮਹੱਤਤਾ ਅਤੇ ਇਸ ਸਵੱਛਤਾ ਪਖਵਾੜੇ ਨੂੰ ਸਫਲ ਬਣਾਉਣ ਦੇ ਤਰੀਕਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਯੁਵਾ ਅਧਿਕਾਰੀ ਨਿਤਿਆਨੰਦ ਯਾਦਵ ਨੇ ਸਾਰਿਆਂ ਨੂੰ ਸਫਾਈ ਦੀ ਸਹੁੰ ਚੁਕਾਈ।

ਉਨ੍ਹਾਂ ਨੇ ਸਵੱਛਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਤੀਭਾਗੀਆਂ ਨੂੰ ਸਾਲ ਭਰ ਸਵੱਛ ਭਾਰਤ ਅਭਿਆਨ ਵਿਚ ਹਿੱਸਾ ਲੈ ਕੇ ਰਾਸ਼ਟਰ ਨਿਰਮਾਣ ਵਿਚ ਆਪਣੇ ਯਤਨਾਂ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ।

ਕਲੱਬ ਦੇ ਪ੍ਰਧਾਨ ਵਿਸ਼ਾਲ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਦੇਸ਼ ਭਰ ਵਿਚ 1 ਅਗਸਤ ਤੋਂ 15 ਅਗਸਤ ਤੱਕ ਵੱਖ -ਵੱਖ ਗਤੀਵਿਧੀਆਂ ਦਾ ਆਯੋਜਨ ਕਰਕੇ ਸਵੱਛਤਾ ਪੰਦਰਵਾੜਾ ਮਨਾਇਆ ਜਾਵੇਗਾ।

ਇਸ ਮੌਕੇ ਲੇਖਾਕਾਰ ਰਿਸ਼ਵ ਸਿੰਗਲਾ, ਸ਼ਬਨਮ, ਨੀਤੂ, ਗੁਰਪ੍ਰੀਤ ਸਿੰਘ, ਆਦਿ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ