ਮੋਗਾ : ਮੋਗਾ ਜ਼ਿਲੇ ਦੇ ਅਜੀਤਵਾਲ ਬਲਾਕ ਦੇ ਕਾਂਗਰਸ ਪ੍ਰਧਾਨ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੇ ਕਤਲ ਦੇ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਕੇ ਗੰਭੀਰ ਦੋਸ਼ ਲਾਏ ਹਨ। ਉਸ ਨੇ ਪੋਸਟ ਵਿੱਚ ਲਿਖਿਆ ਕਿ ਅੱਜ ਡਾਲਾ ਪਿੰਡ ਵਿੱਚ ਸਰਪੰਚ ਬਲਜਿੰਦਰ ਸਿੰਘ ਬੱਲੀ ਦਾ ਕਤਲ ਉਸ ਵੱਲੋਂ ਕੀਤਾ ਗਿਆ ਕਿਉਂਕਿ ਉਸ ਦੇ ਪਿੰਡ ਦੀ ਸਿਆਸਤ ਹੀ ਉਸ ਨੂੰ ਇਸ ਰਾਹ ’ਤੇ ਲੈ ਗਈ। ਅਰਸ਼ ਡਾਲਾ ਨੇ ਇੱਕ ਫੇਸਬੁੱਕ ਪੋਸਟ ਵਿੱਚ ਦੋਸ਼ ਲਾਇਆ ਕਿ ਬੱਲੀ ਨੇ ਉਸਦਾ ਭਵਿੱਖ ਖਰਾਬ ਕੀਤਾ ਅਤੇ ਉਸਨੂੰ ਗੈਂਗਸਟਰ ਬਣਨ ਲਈ ਮਜ਼ਬੂਰ ਕੀਤਾ। ਇਸ ਲਈ ਉਸ ਨੇ ਬਦਲਾ ਲੈਣ ਲਈ ਹੀ ਇਹ ਕਤਲ ਕੀਤਾ ਹੈ।
ਦੱਸ ਦਈਏ ਕਿ ਮੋਗਾ ਜ਼ਿਲ੍ਹੇ ਦੇ ਬਲਾਕ ਅਜੀਤਵਾਲ ਦੇ ਕਾਂਗਰਸੀ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ (45) ਪਿੰਡ ਡਾਲਾ ਦੇ ਨੰਬਰਦਾਰ ਨੂੰ ਦਿਨ-ਦਿਹਾੜੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਕ ਜਾਣਕਾਰ ਨੇ ਬਲਜਿੰਦਰ ਸਿੰਘ ਨੂੰ ਫੋਨ ਕਰਕੇ ਕਿਹਾ ਕਿ ਉਸ ਨੇ ਕੁਝ ਜ਼ਰੂਰੀ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣੇ ਹਨ ਅਤੇ ਇਸ ਬਹਾਨੇ ਹਮਲਾਵਰ ਮੋਟਰਸਾਈਕਲ ‘ਤੇ ਆਏ। ਦਸਤਖਤ ਕਰਵਾ ਕੇ ਉਸ ਦੇ ਘਰ ਦਾਖਲ ਹੋਏ। ਬਲਜਿੰਦਰ ਸਿੰਘ ਆਪਣੇ ਘਰ ਆਪਣੇ ਵਾਲ ਕੱਟਵਾ ਰਿਹਾ ਸੀ ਜਦੋਂ ਹਮਲਾਵਰਾਂ ਨੇ 12 ਬੋਰ ਦੀ ਬੰਦੂਕ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।