ਹਰਿਆਣਾ ਸਰਕਾਰ ਨੇ ਕਸ਼ਮੀਰੀ ਪੰਡਿਤਾਂ ਦੀ ਕੂਚ ਅਤੇ ਬੇਰਹਿਮੀ ਨਾਲ ਹੱਤਿਆਵਾਂ ਦੀਆਂ ਘਟਨਾਵਾਂ ‘ਤੇ ਆਧਾਰਿਤ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਅੱਜ 11 ਮਾਰਚ ਨੂੰ ਰਿਲੀਜ਼ ਦੇ ਪਹਿਲੇ ਦਿਨ ਹੀ ਟੈਕਸ ਮੁਕਤ ਐਲਾਨ ਦਿੱਤਾ ਹੈ। ਹਰਿਆਣਾ ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਿਨੇਮਾ ਹਾਲਾਂ ਅਤੇ ਮਲਟੀਪਲੈਕਸਾਂ ਵਿੱਚ ਇਸਨੂੰ ਜੀਐਸਟੀ ਮੁਕਤ ਕਰ ਦਿੱਤਾ ਹੈ। ਹਰਿਆਣਾ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ।
Haryana government makes the film The Kashmir Files tax-free in the state. pic.twitter.com/p3RcBxDMe9
— ANI (@ANI) March 11, 2022
ਤੁਹਾਨੂੰ ਦੱਸ ਦੇਈਏ ਕਿ ਫਿਲਮ ‘The Kashmir Files’ ਦੀ ਕਹਾਣੀ 90 ਦੇ ਦਹਾਕੇ ‘ਚ ਕਸ਼ਮੀਰੀ ਪੰਡਿਤਾਂ ਦੇ ਪਲਾਇਨ ਅਤੇ ਉਨ੍ਹਾਂ ਦੀ ਬੇਰਹਿਮੀ ਨਾਲ ਹੱਤਿਆਵਾਂ ਦੀ ਹੈ। ਇਸ ਫਿਲਮ ‘ਚ ਮਿਥੁਨ ਚੱਕਰਵਰਤੀ, ਦਰਸ਼ਨ ਕੁਮਾਰ, ਨੁਪਮ ਖੇਰ, ਪੁਨੀਤ ਈਸਰ, ਮ੍ਰਿਣਾਲ ਕੁਲਕਰਨੀ, ਅਤੁਲ ਸ਼੍ਰੀਵਾਸਤਵ ਅਤੇ ਪ੍ਰਿਥਵੀਰਾਜ ਸਰਨਾਇਕ ਵਰਗੇ ਸਿਤਾਰਿਆਂ ਨੇ ਕੰਮ ਕੀਤਾ ਹੈ। ਇਹ ਫਿਲਮ ਅੱਜ 11 ਮਾਰਚ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।
ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ‘ਚ ਬਣੀ ‘ਦਿ ਕਸ਼ਮੀਰ ਫਾਈਲਜ਼’ ਕਾਫੀ ਸੁਰਖੀਆਂ ‘ਚ ਹੈ। ਹਾਲ ਹੀ ‘ਚ ਜੰਮੂ ‘ਚ ਇਸ ਫਿਲਮ ਦੀ ਸਪੈਸ਼ਲ ਸਕ੍ਰੀਨਿੰਗ ਰੱਖੀ ਗਈ ਸੀ।