● On air now · ਟੀਵੀ ਪੰਜਾਬ

Punjabi News · Since 2013

Breaking

ਡੇਰਾ ਸਿਰਸਾ ਦੇ ਮੁਖੀ ਨੂੰ ਨਹੀਂ ਦਿੱਤੀ ਸੀ ਕਲੀਨ ਚਿੱਟ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਆਈਆਂ…


ਚੰਡੀਗੜ੍ਹ: ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।

ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਆਈਆਂ ਖਬਰਾਂ ਦੇ ਸਬੰਧ ਵਿਚ ਆਇਆ ਹੈ, ਕਿ ਉਨ੍ਹਾਂ ਨੇ ਗੁਰਮੀਤ ਰਾਮ ਰਹੀਮ ਨੂੰ 2015 ਵਿਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੀ ਅਗਵਾਈ ਕਰਦਿਆਂ ਕਲੀਨ ਚਿੱਟ ਦਿੱਤੀ ਸੀ।

ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਰੇ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ, ਉਸ ਸਮੇਂ ਦੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੀ ਅਗਵਾਈ ਵਿਚ ਇਕ ਐਸਆਈਟੀ ਦਾ ਗਠਨ ਕੀਤਾ ਗਿਆ ਸੀ।

ਟੀਵੀ ਪੰਜਾਬ ਬਿਊਰੋ 


Filed under