● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੱਧੂ ਸੁਰੱਖਿਆ ਮਾਮਲਾ: ਹਾਈਕੋਰਟ ਨੇ ਕਿਹਾ- ਵੀਰਵਾਰ ਤੱਕ ਹਰ ਹਾਲਤ ਵਿੱਚ ਜਵਾਬ ਦਾਇਰ ਕਰੇ ਸਰਕਾਰ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਪਟੀਸ਼ਨ ’ਤੇ…


ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਪਟੀਸ਼ਨ ’ਤੇ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ। ਸਰਕਾਰ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ਅਜੇ ਨਹੀਂ ਆਈ ਹੈ। ਇਸ ਲਈ 2 ਹਫਤਿਆਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਾਮਲੇ ‘ਚ ਦੇਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 2 ਹਫਤਿਆਂ ਦਾ ਸਮਾਂ ਨਹੀਂ ਦਿੱਤਾ ਜਾਵੇਗਾ। ਅਗਲੇ ਵੀਰਵਾਰ ਨੂੰ ਸਰਕਾਰ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖਲ ਕਰੇ


Filed under